ਵੱਡੀ ਖ਼ਬਰ- ਗਿਆਨੀ ਰਘਬੀਰ ਸਿੰਘ ਨੂੰ ਜੱਥੇਦਾਰ ਦੇ ਅਹੁਦੇ ਤੋਂ ਹਟਾਇਆ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੇਵਾਵਾਂ ਤੋਂ ਮੁਕਤ ਕਰ ਦਿੱਤਾ ਗਿਆ ਹੈ। ਉਨ੍ਹਾਂ ਤੋਂ ਸੇਵਾਵਾਂ ਵਾਪਸ ਲੈ ਲਈਆਂ ਗਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕੁਲਵੰਤ ਸਿੰਘ ਪੁੜੈਣ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੀਆਂ ਸੇਵਾਵਾਂ ਤੋਂ ਮੁਕਤ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਗਈਆਂ ਹਨ।

ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਹੋਣਗੇ। ਇਸ ਤੋਂ ਇਲਾਵਾ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਾਧੂ ਚਾਰਜ ਵੀ ਕੁਲਦੀਪ ਸਿੰਘ ਸਾਂਭਣਗੇ ਤੇ ਇਸ ਦੇ ਨਾਲ ਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰੀ ਦੀਆਂ ਜ਼ਿੰਮੇਵਾਰੀਆਂ ਸੰਤ ਬਾਬਾ ਟੇਕ ਸਿੰਘ ਨੂੰ ਦਿੱਤੀ ਗਈਆਂ ਹਨ। ਦੱਸ ਦਈਏ ਕਿ ਗਿਆਨੀ ਰਘਬੀਰ ਸਿੰਘ ਤੋਂ ਅਸਤੀਫਾ ਲੈਣ ਦੀਆਂ ਚਰਚਾਵਾਂ ਕੁਝ ਦਿਨ ਪਹਿਲਾਂ ਹੀ ਚੱਲ ਰਹੀਆਂ ਸਨ।

ਦਸ ਦੇਈਏ ਕਿ ਇਸ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਸੇਵਾਵਾਂ ਤੋਂ ਲਾਂਭੇ ਕਰ ਦਿੱਤਾ ਗਿਆ ਸੀ। ਕਿਹਾ ਜਾ ਰਿਹਾ ਹੈ ਕਿ ਇਹ ਸਭ ਕਾਰਵਾਈ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਈ 2 ਦਸੰਬਰ ਵਾਲੀ ਕਾਰਵਾਈ ਤੋਂ ਬਾਅਦ ਕੀਤੀ ਗਈ ਹੈ।

Advertisement