ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਪੰਜਾਬ ਭਰ ਚ ਸ਼ੁਰੂ ਹੋ ਗਈਆਂ ਹਨ। ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਅਤੇ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚ ਗਈਆਂ ਹਨ। । ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਕੇਂਦਰੀ ਬਲਾਂ ਦੀਆਂ ਟੁਕੜੀਆਂ ਨੂੰ ਰਾਜ ਦੇ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਜ਼ਿਲ੍ਹਿਆਂ ਦੇ ਪੋਲਿੰਗ ਸਟੇਸ਼ਨਾਂ ਵਿੱਚ ਤਾਇਨਾਤ ਕੀਤਾ ਜਾਵੇਗਾ।
ਦਸ ਦੇਈਏ ਕਿ ਇਨ੍ਹਾਂ 25 ਕੰਪਨੀਆਂ ਵਿੱਚ ਸੀਆਰਪੀਐੱਫ ਦੀਆਂ ਪੰਜ, ਬੀਐਸਐਫ ਦੀਆਂ 15 ਅਤੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ ਪੰਜ ਕੰਪਨੀਆਂ ਸ਼ਾਮਲ ਹਨ। ਇੰਨ੍ਹਾਂ ਸੁਰੱਖਿਆ ਬਲਾਂ ਨੂੰ ਸੂਬੇ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਆਮ ਲੋਕਾਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਦਬਦਬਾ ਕਾਇਮ ਕੀਤਾ ਜਾ ਸਕੇ। ਸੰਵੇਦਨਸ਼ੀਲ ਖੇਤਰਾਂ ਦੀ ਮੈਪਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਆਮ ਚੋਣਾਂ ਤੋਂ ਪਹਿਲਾਂ ਕਿਸੇ ਅਣਸੁਖਾਵੀਂ ਸਥਿਤੀ ਤੋਂ ਬਚਣ ਲਈ ਹੋਰ ਬਲ ਤਾਇਨਾਤ ਕੀਤੇ ਜਾ ਸਕਣ।