ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਧਾਇਕਾਂ ਦਾ ਪਾਰਟੀ ਬਦਲਣ ਦਾ ਦੌਰ ਜਾਰੀ ਹੈ। ਇਸ ਦੌਰਾਨ ਹੁਣ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਕਾਂਗਰਸੀ ਵਿਧਾਇਕ ਡਾ. ਰਾਜਕੁਮਾਰ ਚੱਬੇਵਾਲ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚੱਬੇਵਾਲ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਸਤੀਫਾ ਸੌਂਪਿਆ।
ਮਜ਼ਬੂਤ ਹੋਇਆ #AAPPunjab ਦਾ ਪਰਿਵਾਰ
— AAP Punjab (@AAPPunjab) March 15, 2024
ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਹਲਕੇ ਤੋਂ ਮੌਜੂਦਾ ਵਿਧਾਇਕ ਡਾ. ਰਾਜਕੁਮਾਰ ਚੱਬੇਵਾਲ ਜੀ ਨੇ CM @BhagwantMann ਜੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ
ਡਾ. @DrRajChabbewal ਦਾ ਸਮੁੱਚੀ ਪਾਰਟੀ ਤਰਫੋਂ ਸਵਾਗਤ ਤੇ ਜੀ ਆਇਆ ਨੂੰ.. pic.twitter.com/ndGNaUKUuz
ਇਸ ਸਬੰਧੀ ਜਾਣਕਾਰੀ ਉਨ੍ਹਾਂ ਆਪਣੇ ਟਵਿੱਟਰ ਹੈਂਡਲ ‘ਤੇ ਵੀ ਸਾਂਝੀ ਕੀਤੀ ਹੈ। ਇਸ ਲਈ ਹੁਣ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਜ਼ਿਮਣੀ ਚੋਣ ਹੋਣੀ ਤੈਅ ਹੈ