ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚੱਲ ਲਗਾਤਾਰ ਜਾਰੀ ਹੈ। ਵਿਰੋਧੀ ਪਾਰਟੀਆਂ ਇਕ-ਦੂਜੇ ਨੂੰ ਆੜੇ ਹੱਥੀਂ ਲੈਣ ਦਾ ਕੋਈ ਮੌਕਾ ਨਹੀਂ ਛੱਡ ਰਹੀਆਂ ਹਨ । ਉਧਰ ਹੀ ਹੁਣ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ ਜਿਸ ਵਿੱਚ ਉਨ੍ਹਾਂ ਨੂੰ ਨਿੱਜੀ ਕਾਰੋਬਾਰ ਬਾਰੇ ਲਗਾਏ ਦੋਸ਼ਾਂ ਲਈ ਸੱਤ ਦਿਨਾਂ ਵਿੱਚ ਲਿਖਤੀ ਮੁਆਫ਼ੀ ਮੰਗਣ ਲਈ ਕਿਹਾ ਹੈ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਅਜਿਹਾ ਨਾ ਕਰਨ ਤੇ ‘ਆਪ’ ਨੇਤਾ ਨੂੰ ਅਪਰਾਧਿਕ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨਾ ਪਵੇਗਾ।
I have served @BhagwantMann a legal notice asking him to tender a written apology (within 7 days) for making scandalous and concocted imputations against me vis a vis my private business, failing which he should be ready to face a criminal defamation case.
— Sukhbir Singh Badal (@officeofssbadal) March 15, 2024
He is already evading… pic.twitter.com/silTMk7N73
ਦਸ ਦੇਈਏ ਕਿ ਅਕਾਲੀ ਦਲ ਦੇ ਲੀਗਲ ਸੈੱਲ ਦੇ ਚੇਅਰਮੈਨ ਅਰਸ਼ਦੀਪ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਅਕਾਲੀ ਦਲ ਦੇ ਪ੍ਰਧਾਨ ‘ਤੇ ਲਗਾਏ ਗਏ ਦੋਸ਼ਾਂ ਨੂੰ ਸਹੀ ਸਾਬਤ ਕਰਨ, ਜੇਕਰ ਸੀ.ਐਮ ਮਾਨ ਅਜਿਹਾ ਨਹੀਂ ਕਰਦੇ ਤਾਂ ਪਾਰਟੀ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖ ਵਿਲਾਸ (ਹੋਟਲ) ਨੂੰ ਈਕੋ ਟੂਰਿਜ਼ਮ ਪਾਲਿਸੀ ਤਹਿਤ 108.73 ਕਰੋੜ ਰੁਪਏ ਦਾ ਫਾਇਦਾ ਦੇਣ ਦਾ ਦੋਸ਼ ਲਾਇਆ ਸੀ।