ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਜਲਦ ਹੀ ਆਪਣੇ ਬਾਕੀ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ । ਦਰਅਸਲ, ਆਮ ਆਦਮੀ ਪਾਰਟੀ ਵੱਲੋਂ ਅਗਲੇ 5 ਦਿਨਾਂ ਵਿੱਚ ਬਾਕੀ ਦੇ ਪੰਜ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਇਸ ਬਾਰੇ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ। CM ਮਾਨ ਨੇ ਨੇ ਐਕਸ ’ਤੇ ਲਿਖਿਆ, “ਅਗਲੇ ਪੰਜ ਦਿਨਾਂ ‘ਚ ਆਮ ਆਦਮੀ ਪਾਰਟੀ ਵੱਲੋਂ ਬਾਕੀ ਪੰਜ ਲੋਕ ਸਭਾ ਦੀਆਂ ਟਿਕਟਾਂ ਦੇ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਜਾਵੇਗਾ।”
ਅਗਲੇ ਪੰਜ ਦਿਨਾਂ ਚ ਆਮ ਆਦਮੀ ਪਾਰਟੀ ਵੱਲੋਂ ਬਾਕੀ ਪੰਜ ਲੋਕ ਸਭਾ ਦੀਆਂ ਟਿਕਟਾਂ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ..
— Bhagwant Mann (@BhagwantMann) March 21, 2024
ਦਸ ਦੇਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਇੱਕ ਸੂਚੀ ਜਾਰੀ ਕਰ ਕੇ ਲੋਕ ਸਭਾ ਚੋਣਾਂ ਲਈ 8 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਜਿਸ ਵਿੱਚ AAP ਨੇ 5 ਮੰਤਰੀਆਂ ਨੂੰ ਉਮੀਦਵਾਰ ਬਣਾਇਆ ਹੈ। ਇਸ ਵਿੱਚ ਅੰਮ੍ਰਿਤਸਰ ਤੋਂ ਕੁਲਦੀਪ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਭੁੱਲਰ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀ.ਪੀ., ਫਰੀਦਕੋਟ ਤੋਂ ਕਰਮਜੀਤ ਅਨਮੋਲ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਟਿਆਲਾ ਤੋਂ ਡਾ. ਬਲਬੀਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।