ਪੰਜਾਬ ਵਿੱਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਾਲੇ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਦਾ ਅੰਤ ਹੋ ਗਿਆ ਹੈ। ਭਾਜਪਾ ਨੇ ਐਲਾਨ ਕੀਤਾ ਹੈ ਕਿ ਪਾਰਟੀ ਲੋਕ ਸਭਾ ਚੋਣਾਂ ਇਕੱਲੇ ਹੀ ਲੜੇਗੀ।
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਵੀਡੀਓ ਸੰਦੇਸ਼ ਰਾਹੀਂ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਲੋਕ ਸਭਾ ਚੋਣਾਂ ਇਕੱਲਿਆਂ ਲੜਨ ਜਾ ਰਹੀ ਹੈ।
BJP to contest the Lok Sabha elections alone in Punjab.
— Sunil Jakhar(Modi Ka Parivar) (@sunilkjakhar) March 26, 2024
ਭਾਰਤੀ ਜਨਤਾ ਪਾਰਟੀ ਲੋਕ ਸਭਾ ਚੋਣਾਂ ਪੰਜਾਬ ਵਿਚ ਇੱਕਲੇ ਲੜਨ ਜਾ ਰਹੀ ਹੈ। pic.twitter.com/FbzfaePNj3
ਉਨ੍ਹਾਂ ਨੇ ਕਿਹਾ ਕਿ ਪਾਰਟੀ ਵੱਲੋਂ ਇਹ ਫੈਸਲਾ ਲੋਕਾਂ ਦੀ ਰਾਏ, ਪਾਰਟੀ ਵਰਕਰਾਂ ਦੀ ਰਾਏ, ਆਗੂਆਂ ਦੀ ਰਾਏ ਨੂੰ ਦੇਖਦਿਆਂ ਲਿਆ ਗਿਆ ਹੈ। ਇਹ ਫੈਸਲਾ ਪੰਜਾਬ ਦੇ ਸਮੂਹ ਕਿਸਾਨਾਂ, ਪੰਜਾਬ ਦੇ ਵਪਾਰੀਆਂ, ਪੰਜਾਬ ਦੇ ਮਜ਼ਦੂਰਾਂ, ਪੰਜਾਬ ਦੀਆਂ ਪਛੜੀਆਂ ਸ਼੍ਰੇਣੀਆਂ ਦੇ ਉਜਵਲ ਭਵਿੱਖ ਲਈ ਲਿਆ ਗਿਆ ਹੈ। ਭਾਜਪਾ ਨੇ ਪੀਐਮ ਮੋਦੀ ਦੀ ਅਗਵਾਈ ਵਿੱਚ ਪੰਜਾਬ ਲਈ ਜੋ ਕੰਮ ਕੀਤੇ ਹਨ, ਉਹ ਕਿਸੇ ਤੋਂ ਲੁਕੇ ਨਹੀਂ ਹਨ।