ਲੋਕ ਸਭਾ ਚੋਣ ਤੋਂ ਹਰ ਪਹਿਲਾਂ ਕਾਂਗਰਸ ਨੂੰ ਹਰ ਰੋਜ਼ ਇੱਕ ਤੋਂ ਬਾਅਦ ਇੱਕ ਝਟਕੇ ਲੱਗ ਰਹੇ ਹਨ। ਹੁਣ ਭਾਰਤ ਦੀ ਸਭ ਤੋਂ ਅਮੀਰ ਔਰਤ ਅਤੇ ਦੇਸ਼ ਦੇ ਚੋਟੀ ਦੇ ਅਮੀਰਾਂ ਦੀ ਸੂਚੀ ਵਿੱਚ ਸ਼ਾਮਲ ਸਾਵਿਤਰੀ ਜਿੰਦਲ ਨੇ ਕਾਂਗਰਸ ਛੱਡਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਉਨ੍ਹਾਂ ਦਾ ਬੇਟਾ ਨਵੀਨ ਜਿੰਦਲ ਹਾਲ ਹੀ ‘ਚ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਇਆ ਹੈ। ਅਜਿਹੇ ‘ਚ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਸਾਵਿਤਰੀ ਜਿੰਦਲ ਵੀ ਭਾਜਪਾ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਮੋਦੀ ਨੀਤੀਆਂ ਨੂੰ ਵਧੀਆ ਦੱਸਿਆ ਹੈ।
ਸਾਵਿਤਰੀ ਜਿੰਦਲ ਨੇ ਆਪਣੇ ਅਸਤੀਫੇ ਦੀ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਦਿੱਤੀ। ਉਨ੍ਹਾਂ ਲਿਖਿਆ, ”ਮੈਂ 10 ਸਾਲ ਵਿਧਾਇਕ ਦੇ ਤੌਰ ‘ਤੇ ਹਿਸਾਰ ਦੇ ਲੋਕਾਂ ਦੀ ਨੁਮਾਇੰਦਗੀ ਕੀਤੀ ਹੈ ਅਤੇ ਇਕ ਮੰਤਰੀ ਦੇ ਤੌਰ ‘ਤੇ ਹਰਿਆਣਾ ਸੂਬੇ ਦੀ ਨਿਰਸਵਾਰਥ ਸੇਵਾ ਕੀਤੀ ਹੈ। ਹਿਸਾਰ ਦੇ ਲੋਕ ਮੇਰਾ ਪਰਿਵਾਰ ਹਨ ਅਤੇ ਮੇਰੇ ਪਰਿਵਾਰ ਦੀ ਸਲਾਹ ‘ਤੇ ਮੈਂ ਅੱਜ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੀਂ ਹਾਂ। ਮੈਂ ਕਾਂਗਰਸ ਲੀਡਰਸ਼ਿਪ ਦੇ ਸਮਰਥਨ ਲਈ ਅਤੇ ਆਪਣੇ ਸਾਰੇ ਸਾਥੀਆਂ ਦਾ ਹਮੇਸ਼ਾ ਧੰਨਵਾਦੀ ਰਹਾਂਗਾ, ਜਿਨ੍ਹਾਂ ਨੇ ਹਮੇਸ਼ਾ ਮੈਨੂੰ ਆਪਣਾ ਸਮਰਥਨ ਅਤੇ ਸਨਮਾਨ ਦਿੱਤਾ।”