ਹਾਈਕੋਰਟ ਨੇ CM ਕੇਜਰੀਵਾਲ ਨੂੰ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਕੀਤੀ ਰੱਦ

ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਹ ਜਨਹਿੱਤ ਪਟੀਸ਼ਨ ਸੁਰਜੀਤ ਸਿੰਘ ਯਾਦਵ ਨਾਂ ਦੇ ਵਿਅਕਤੀ ਵੱਲੋਂ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਦੇ ਮੁੱਖ ਮੰਤਰੀ ਦੇ ਅਹੁਦੇ ‘ਤੇ ਬਣੇ ਰਹਿਣ ਨਾਲ ਕਾਨੂੰਨ ਅਤੇ ਨਿਆਂ ਦੀ ਪ੍ਰਕਿਰਿਆ ‘ਚ ਰੁਕਾਵਟ ਆਵੇਗੀ ਅਤੇ ਦਿੱਲੀ ‘ਚ ਸੰਵਿਧਾਨਕ ਵਿਵਸਥਾ ਦੇ ਟੁੱਟਣ ਦਾ ਵੀ ਖਤਰਾ ਹੈ।

ਪਟੀਸ਼ਨ ਨੂੰ ਰੱਦ ਕਰਦਿਆਂ ਹਾਈਕੋਰਟ ਨੇ ਕਿਹਾ ਕਿ ਅਜਿਹਾ ਕੋਈ ਸੰਵਿਧਾਨਕ ਜ਼ੁੰਮੇਵਾਰੀ ਨਹੀਂ ਹੈ ਕਿ ਅਰਵਿੰਦ ਕੇਜਰੀਵਾਲ ਆਪਣੇ ਅਹੁਦੇ ‘ਤੇ ਬਣੇ ਨਹੀਂ ਰਹਿ ਸਕਦੇ। ਹਾਈਕੋਰਟ ਨੇ ਕਿਹਾ ਕਿ ਇਹ ਕਾਰਜਕਾਰਨੀ ਨਾਲ ਜੁੜਿਆ ਮਾਮਲਾ ਹੈ, ਦਿੱਲੀ ਦੇ ਉਪ ਰਾਜਪਾਲ ਇਸ ਮਾਮਲੇ ਨੂੰ ਦੇਖਣਗੇ ਅਤੇ ਫਿਰ ਰਾਸ਼ਟਰਪਤੀ ਨੂੰ ਭੇਜ ਦੇਣਗੇ। ਇਸ ਮਾਮਲੇ ਵਿੱਚ ਅਦਾਲਤ ਦੀ ਕੋਈ ਭੂਮਿਕਾ ਨਹੀਂ ਹੈ।

Advertisement