ਸ਼ਰਾਬ ਪੀ ਕੇ ਏਅਰ ਇੰਡੀਆ ਦੀ ਫਲਾਈਟ ਉਡਾਉਣ ਵਾਲਾ ਪਾਇਲਟ ਸਸਪੈਂਡ

ਏਅਰ ਇੰਡੀਆ ਦੀ ਅੰਤਰਰਾਸ਼ਟਰੀ ਉਡਾਣ ਵਿੱਚ ਪਾਇਲਟ ਵੱਲੋਂ ਸ਼ਰਾਬ ਪੀ ਕੇ ਜਹਾਜ਼ ਉਡਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਵੇਂ ਹੀ ਏਅਰ ਇੰਡੀਆ ਨੂੰ ਇਸ ਦੀ ਖ਼ਬਰ ਮਿਲੀ ਤਾਂ ਪਾਇਲਟ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ। ਦਸ ਦੇਈਏ ਕਿ ਫੂਕੇਟ ਤੋਂ ਦਿੱਲੀ ਆ ਰਹੀ ਫਲਾਈਟ ਦਾ ਪਾਇਲਟ ਸ਼ਰਾਬ ਪੀ ਕੇ ਫਲਾਈਟ ਵਿੱਚ ਬੈਠਾ ਸੀ। ਇਹ ਗੱਲ ਉਦੋਂ ਸਾਹਮਣੇ ਆਈ ਜਦੋਂ ਜਹਾਜ਼ ਦੇ ਦਿੱਲੀ ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਨਿਯਮਾਂ ਅਨੁਸਾਰ ਪਾਇਲਟ ਦਾ ਬ੍ਰੇਥ ਐਨਾਲਾਈਜ਼ਰ ਟੈਸਟ (BAT) ਕਰਵਾਇਆ ਗਿਆ। ਜਿਸ ਵਿੱਚ ਸ਼ਰਾਬ ਦੇ ਸੇਵਨ ਦੀ ਪੁਸ਼ਟੀ ਹੋਈ ਸੀ।

ਜ਼ਿਕਰਯੋਗ ਹੈ ਕਿ ਇਹ ਫਲਾਈਟ ਫੂਕੇਟ ਤੋਂ ਦਿੱਲੀ ਆਈ ਸੀ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ ਭਾਵਨਡੀਜੀਸੀਏ ਨੇ ਵੀ ਸਖ਼ਤੀ ਦਿਖਾਈ ਹੈ ਅਤੇ ਸਪੱਸ਼ਟ ਨਿਰਦੇਸ਼ ਦਿੱਤਾ ਹੈ ਕਿ ਅਜਿਹੀ ਵੱਡੀ ਅਤੇ ਗੰਭੀਰ ਗਲਤੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਡੀਸੀਏ ਦਾ ਕਹਿਣਾ ਹੈ ਕਿ ਇਹ ਸਾਰੇ ਯਾਤਰੀਆਂ ਦੀ ਸੁਰੱਖਿਆ ਲਈ ਹੈ। ਜਹਾਜ ਵਿੱਚ ਸਵਾਰ ਜਾਨਾਂ ਨੂੰ ਖਤਰਾ ਹੈ, ਇਸ ਲਈ ਇਸ ਮਾਮਲੇ ਨੂੰ ਹਲਕੇ ਵਿੱਚ ਨਾ ਲਿਆ ਜਾਵੇ ਅਤੇ ਪਾਇਲਟ ਦੇ ਖਿਲਾਫ ਐਫਆਈਆਰ ਦਰਜ ਕੀਤੀ ਜਾਵੇਗੀ ਕਿਉਂਕਿ ਇਹ ਇੱਕ ਗੰਭੀਰ ਅਪਰਾਧਿਕ ਮਾਮਲਾ ਹੈ।

Advertisement