ਮੌਸਮ ਫਿਰ ਤੋਂ ਲਵੇਗਾ ਕਰਵਟ, ਤੇਜ਼ ਹਵਾਵਾਂ ਅਤੇ ਮੀਂਹ ਦਾ ਅਲਰਟ

ਮੌਸਮ ਦਾ ਮਿਜ਼ਾਜ ਲਗਾਤਾਰ ਬਦਲ ਰਿਹਾ ਹੈ। ਪੰਜਾਬ ਤੇ ਹਰਿਆਣਾ ਵਿਚ ਮੌਸਮ ਇਕ ਵਾਰ ਫਿਰ ਤੋਂ ਕਰਵਟ ਲਵੇਗਾ। ਉਧਰ ਹੀ 3 ਤੇ 4 ਅਪ੍ਰੈਲ ਨੂੰ ਤੇਜ਼ ਹਵਾਵਾਂ ਚੱਲਣਗੀਆਂ। ਕਈ ਇਲਾਕਿਆਂ ਵਿਚ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ ਜਿਸ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। 3 ਤੇ 4 ਅਪ੍ਰੈਲ ਨੂੰ ਹਰਿਆਣਾ ਦੇ ਕਈ ਹਿੱਸਿਆਂ ਵਿਚ ਤੇਜ਼ ਹਵਾਵਾਂ ਚੱਲਣਗੀਆਂ ਤੇ ਮੀਂਹ ਪਵੇਗਾ। 5 ਅਪ੍ਰੈਲ ਨੂੰ ਪੰਜਾਬ ਤੇ ਹਰਿਆਣਾ ਵਿਚ ਮੀਂਹ ਪੈ ਸਕਦਾ ਹੈ।

ਦਸਿਆ ਜਾ ਰਿਹਾ ਹੈ ਕਿ 2 ਅਪ੍ਰੈਲ ਨੂੰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ। ਪੱਛਮੀ ਗੜਬੜੀ ਕਾਰਨ ਇਹ ਬਦਲਾਅ ਹੋਣ ਵਾਲਾ ਹੈ। ਪੰਜਾਬ ਵਿਚ ਵੀ ਜਲਦ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ ਇਸ ਲਈ ਅੱਜ ਕਈ ਹਿੱਸਿਆਂ ਮੀਂਹ ਪੈ ਸਕਦਾ ਹੈ ਤੇ ਦਿਨ ਦਾ ਤਾਪਮਾਨ ਵਿਚ ਵੀ 2 ਤੋਂ 3 ਡਿਗਰੀ ਹੇਠਾਂ ਆਉਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ 3 ਤੇ 4 ਅਪ੍ਰੈਲ ਨੂੰ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਜੀਂਦ, ਹਰਿਆਣਾ, ਭਿਵਾਨੀ, ਦਾਦਰੀ ਵਿਚ ਹਲਕੀ ਬਾਰਿਸ਼ ਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। 4 ਅਪ੍ਰੈਲ ਨੂੰ ਵੀ ਇਹੋ ਜਿਹਾ ਮੌਸਮ ਦੇਖਣ ਨੂੰ ਮਿਲੇਗਾ। ਪਹਾੜਾਂ ‘ਚ ਵੀ ਮੀਂਹ ਦੇ ਅਸਾਰ ਵਧੇ ਹਨ। ਕਿਸਾਨਾਂ ਲਈ ਇਸ ਮੀਂਹ ਨਾਲ ਦਿੱਕਤਾਂ ਪੈਦਾ ਹੋ ਸਕਦੀਆਂ ਹਨ। ਕੁਝ ਦਿਨ ਪਹਿਲਾਂ ਵੀ ਪੰਜਾਬ ਵਿਚ ਤੇਜ਼ ਹਵਾਵਾਂ ਚੱਲੀਆਂ ਸਨ ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਗਈਆਂ ਸਨ।

Advertisement