ਦਿੱਲੀ ਹਾਈਕੋਰਟ ਵੱਲੋਂ CM ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ

ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਹੁਦੇ ਤੋਂ ਹਟਾਉਣ ਲਈ ਦਾਇਰ ਦੂਜੀ ਜਨਹਿੱਤ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਕਿਹਾ ਕਿ ਕਈ ਵਾਰ ਨਿੱਜੀ ਹਿੱਤਾਂ ਨੂੰ ਰਾਸ਼ਟਰੀ ਹਿੱਤ ਦੇ ਅਧੀਨ ਕਰਨਾ ਪੈਂਦਾ ਹੈ। ਦਸ ਦਈਏ ਕਿ ਇਸ ਤੋਂ ਪਹਿਲਾਂ ਵੀ ਅਦਾਲਤ ਨੇ ਅਜਿਹੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਕਿ ਇਸ ਵਿੱਚ ਨਿਆਂਇਕ ਦਖਲਅੰਦਾਜ਼ੀ ਨਹੀਂ ਕੀਤੀ ਜਾ ਸਕਦੀ।

ਪਟੀਸ਼ਨ ਨੂੰ ਰੱਦ ਕਰਦਿਆਂ ਅਦਾਲਤ ਨੇ ਕਿਹਾ ਕਿ ਅਸੀਂ ਕਿਵੇਂ ਕਹਿ ਸਕਦੇ ਹਾਂ ਕਿ ਸਰਕਾਰ ਕੰਮ ਨਹੀਂ ਕਰ ਰਹੀ ਹੈ। LG ਫੈਸਲੇ ਲੈਣ ਦੇ ਸਮਰੱਥ ਹੈ। ਉਨ੍ਹਾਂ ਨੂੰ ਸਾਡੀ ਸਲਾਹ ਦੀ ਲੋੜ ਨਹੀਂ ਹੈ। ਉਹ ਕਾਨੂੰਨ ਅਨੁਸਾਰ ਕੰਮ ਕਰਨਗੇ। ਇਸ ਮਾਮਲੇ ਵਿੱਚ ਸਿਰਫ਼ LG ਜਾਂ ਰਾਸ਼ਟਰਪਤੀ ਹੀ ਸਮਰੱਥ ਹਨ। ਜਦੋਂ ਅਦਾਲਤ ਨੇ ਇਸ ਮਾਮਲੇ ਵਿੱਚ ਕੋਈ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਪਟੀਸ਼ਨਰ ਨੇ ਕਿਹਾ ਕਿ ਉਹ ਇਸ ਨੂੰ ਵਾਪਸ ਲੈਣਾ ਚਾਹੁੰਦੇ ਹਨ ਅਤੇ ਆਪਣੀ ਅਰਜ਼ੀ LG ਨੂੰ ਸੌਂਪਣਗੇ।

Advertisement