ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਆਪਣੀ ਪਤਨੀ ਦੀ ਸਿਹਤ ਨੂੰ ਲੈ ਕੇ ਅਪਡੇਟਸ ਸ਼ੇਅਰ ਕੀਤੇ ਹਨ। ਦਸ ਦੇਈਏ ਕਿ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਛਾਤੀ ਦੇ ਕੈਂਸਰ ਤੋਂ ਪੀੜਤ ਹੈ ਅਤੇ ਉਨ੍ਹਾਂ ਦਾ ਦੂਜੀ ਵਾਰ ਆਪ੍ਰੇਸ਼ਨ ਕੀਤਾ ਗਿਆ ਹੈ। ਇਹ ਆਪਰੇਸ਼ਨ ਉਸ ਸਮੇਂ ਹੋਇਆ ਹੈ ਜਦੋਂ ਪਿਛਲੇ ਸਾਲ ਨਵੰਬਰ ‘ਚ ਹੀ ਉਨ੍ਹਾਂ ਨੇ ਕੈਂਸਰ ਤੋਂ ਮੁਕਤ ਹੋਣ ਦਾ ਐਲਾਨ ਕੀਤਾ ਸੀ।
ਆਪ੍ਰੇਸ਼ਨ ਤੋਂ ਬਾਅਦ ਸਿੱਧੂ ਨੇ ਆਪਣੀ ਪਤਨੀ ਨਾਲ ਆਪਣੀ ਤਸਵੀਰ ‘ਐਕਸ’ ‘ਤੇ ਸ਼ੇਅਰ ਕਰਦੇ ਹੋਏ ਲਿਖਿਆ, ‘ਆਪ੍ਰੇਸ਼ਨ ਬਹੁਤ ਹੀ ਦੁਰਲੱਭ ਬੀਮਾਰੀ ਮੈਟਾਸਟੇਸਿਸ ਲਈ ਕੀਤਾ ਗਿਆ, ਇਹ ਸਾਢੇ ਤਿੰਨ ਘੰਟੇ ਚੱਲਦਾ ਰਿਹਾ। ਸਿੱਧੂ ਨੇ ਆਪਣੀ ਪਤਨੀ ਨੂੰ ਦਲੇਰ ਦੱਸਿਆ ਆਪਣੀ ਪਤਨੀ ਦੀ ਹਿੰਮਤ ਦੀ ਤਾਰੀਫ ਕਰਦਿਆਂ ਕਿਹਾ, “ਉਸ ਦਾ ਇਰਾਦਾ ਮਜ਼ਬੂਤ ਹੈ, ਉਸ ਦੇ ਚਿਹਰੇ ‘ਤੇ ਹਮੇਸ਼ਾ ਮੁਸਕਰਾਹਟ ਰਹਿੰਦੀ ਹੈ, ਇਸ ਹਿੰਮਤ ਦਾ ਨਾਂ ਨੋਨੀ ਹੈ।
Operation for rarest of rare Metastasis – lasted three and a half hours …. Affected skin removed and reconstruction done with flaps … her resolve is steadfast , the smile never leaves her face – courage thy name is Noni … Dr Rupinder hoping for a speedy recovery…. pic.twitter.com/qsC6MJW1zE
— Navjot Singh Sidhu (@sherryontopp) April 5, 2024
ਜ਼ਿਕਰਯੋਗ ਹੈ ਕਿ ਨਵਜੋਤ ਕੌਰ ਦੇ ਕੈਂਸਰ ਤੋਂ ਪੀੜਤ ਹੋਣ ਦੀ ਜਾਣਕਾਰੀ ਪਿਛਲੇ ਸਾਲ ਅਪ੍ਰੈਲ ਮਹੀਨੇ ਵਿੱਚ ਸਾਹਮਣੇ ਆਈ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਨਵੰਬਰ ‘ਚ ਦੱਸਿਆ ਸੀ ਕਿ ਡਾਕਟਰ ਨੇ ਉਨ੍ਹਾਂ ਨੂੰ ਕੈਂਸਰ ਮੁਕਤ ਐਲਾਨ ਦਿੱਤਾ ਸੀ। ਨਵਜੋਤ ਕੌਰ ਨੇ ਭਾਵੁਕ ਹੋ ਕੇ ਪੋਸਟ ਲਿਖਿਆ ਸੀ, ”ਮੈਂ ਬਹੁਤ ਖੁਸ਼ ਹਾਂ ਕਿ ਮੇਰੇ ਪੀਈਟੀ ਸਕੈਨ ਅਨੁਸਾਰ ਮੈਨੂੰ ਕੈਂਸਰ ਮੁਕਤ ਐਲਾਨ ਦਿੱਤਾ ਗਿਆ ਹੈ।