ਮੋਹਾਲੀ ‘ਚ ਭਲਕੇ ਪੰਜਾਬ ਕਿੰਗਜ਼ ਇਲੈਵਨ ਦਾ ਮੈਚ,ਕੀਤੇ ਖਾਸ ਪ੍ਰਬੰਧ

ਪੰਜਾਬ ਕਿੰਗਜ਼ ਇਲੈਵਨ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੈਚ ਕੱਲ੍ਹ ਸ਼ਾਮ 7:30 ਵਜੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਟੇਡੀਅਮ ਨਿਊ ਚੰਡੀਗੜ੍ਹ ਵਿਖੇ ਖੇਡਿਆ ਜਾਣਾ ਹੈ। ਇਸ ਲਈ ਟਿਕਟਾਂ ਆਨਲਾਈਨ ਵੇਚੀਆਂ ਜਾ ਰਹੀਆਂ ਹਨ। ਪਿਛਲੀ ਵਾਰ ਗੁਜਰਾਤ ਨਾਲ ਹੋਏ ਮੈਚ ਵਿੱਚ ਸਾਰੀਆਂ ਟਿਕਟਾਂ ਵਿਕ ਗਈਆਂ ਸਨ। ਹੁਣ ਤੱਕ 70% ਤੋਂ ਵੱਧ ਟਿਕਟਾਂ ਆਨਲਾਈਨ ਪਲੇਟਫਾਰਮ ਰਾਹੀਂ ਵੇਚੀਆਂ ਜਾ ਚੁੱਕੀਆਂ ਹਨ। ਗੁਜਰਾਤ ਖਿਲਾਫ ਜਿੱਤ ਤੋਂ ਬਾਅਦ ਪੰਜਾਬ ਦੀ ਟੀਮ ਇਹ ਦੂਜਾ ਮੈਚ ਆਪਣੇ ਹੀ ਮੈਦਾਨ ‘ਤੇ ਖੇਡਣ ਜਾ ਰਹੀ ਹੈ।

ਪਿਛਲੀ ਵਾਰ ਐਂਟਰੀ ਲਈ ਦਰਸ਼ਕਾਂ ਦੀ ਲੰਬੀ ਕਤਾਰ ਦੇਖੀ ਗਈ ਸੀ। ਮੈਚ ਸ਼ੁਰੂ ਹੋਣ ਦੇ ਕਰੀਬ ਡੇਢ ਘੰਟੇ ਤੱਕ ਵੀ ਦਰਸ਼ਨ ਬਾਹਰ ਕਤਾਰ ਵਿੱਚ ਖੜ੍ਹੇ ਰਹੇ। ਇਸ ਦੇ ਮੱਦੇਨਜ਼ਰ ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਇਸ ਵਾਰ ਜਲਦੀ ਐਂਟਰੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਮੈਚ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੀ ਤਿਆਰ ਹੈ। ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਇਸ ਵਾਰ ਐਂਟਰੀ ਗੇਟਾਂ ਦੀ ਗਿਣਤੀ ਵੀ ਵਧਾਈ ਗਈ ਹੈ ਤਾਂ ਜੋ ਲੋਕ ਸਹੀ ਸਮੇਂ ‘ਤੇ ਦਾਖਲ ਹੋ ਸਕਣ।

ਮੈਚ ਤੋਂ ਪਹਿਲਾਂ ਅੱਜ ਪੰਜਾਬ ਕਿੰਗਜ਼ ਇਲੈਵਨ ਅਤੇ ਸਨਰਾਈਜ਼ਰਸ ਹੈਦਰਾਬਾਦ ਦੋਵੇਂ ਮੈਦਾਨ ‘ਤੇ ਪਹੁੰਚ ਕੇ ਅਭਿਆਸ ਕਰਨਗੇ। ਇਸ ਦੇ ਲਈ ਪੰਜਾਬ ਦੀ ਟੀਮ ਸ਼ਾਮ 6:00 ਵਜੇ ਤੋਂ ਰਾਤ 9:00 ਵਜੇ ਤੱਕ ਅਭਿਆਸ ਕਰੇਗੀ। ਜਦਕਿ ਸਨਰਾਈਜ਼ਰਸ ਹੈਦਰਾਬਾਦ ਦੀ ਟੀਮ ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ ਸਟੇਡੀਅਮ ‘ਚ ਅਭਿਆਸ ਕਰੇਗੀ। ਇਸ ਤੋਂ ਬਾਅਦ ਭਲਕੇ ਸ਼ਾਮ ਨੂੰ ਦੋਵਾਂ ਟੀਮਾਂ ਵਿਚਾਲੇ ਮੈਚ ਹੋਵੇਗਾ।

Advertisement