ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਮੁਲਾਕਾਤ ਕੀਤੀ। ਸੰਜੈ ਸਿੰਘ ਨਾਲ ਉਨ੍ਹਾਂ ਦੀ ਪਤਨੀ ਵੀ ਸਨ। ਉਹ ਪੰਜਾਬ ਦੇ ਮੁੱਖ ਮੰਤਰੀ ਦੀ ਨਵਜੰਮੀ ਬੱਚੀ ਨੂੰ ਦੇਖਣ ਲਈ ਘਰ ਪੁੱਜੇ। ਸ੍ਰੀ ਮਾਨ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਵੱਲੋਂ ਸੰਜੈ ਸਿੰਘ ਅਤੇ ਉਨ੍ਹਾਂ ਦੀ ਪਤਨੀ ਦਾ ਨਿੱਘਾ ਸਵਾਗਤ ਕੀਤਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਲਈ ਰਣਨੀਤੀ ਬਣਾਉਣ ਸਬੰਧੀ ਮੁੱਖ ਮੰਤਰੀ ਮਾਨ ਅਤੇ ਸੰਜੇ ਸਿੰਘ ਪੰਜਾਬ ਦੇ ਹੋਰ ਆਗੂਆਂ ਨਾਲ ਮੀਟਿੰਗ ਕਰਨਗੇ। ਆਮ ਆਦਮੀ ਪਾਰਟੀ ਵਲੋਂ ਪੰਜਾਬ ‘ਚ 13 ਸੀਟਾਂ ਹਾਸਲ ਕਰਨ ਲਈ ਕਾਫੀ ਜ਼ੋਰ ਲਾਇਆ ਜਾ ਰਿਹਾ ਹੈ। ਮੁੱਖ ਮੰਤਰੀ ਮਾਨ ਲਗਾਤਾਰ ਲੋਕ ਸਭਾ ਹਲਕਿਆਂ ‘ਚ ਮੀਟਿੰਗ ਕਰਕੇ ਉਮੀਦਵਾਰਾਂ, ਵਿਧਾਇਕਾਂ ਅਤੇ ਮੰਤਰੀਆਂ ਤੋਂ ਫੀਡਬੈਕ ਲੈ ਰਹੇ ਹਨ।
ਵਿਧਾਨ ਸਭਾ ਚੋਣਾਂ ‘ਚ 92 ਸੀਟਾਂ ਤੇ ਜਿੱਤੇ ਹਾਸਲ ਕਰਕੇ ਪੰਜਾਬ ਦੀ ਸੱਤਾ ਵਿੱਚ ਆਉਣ ਵਾਲੀ ਆਮ ਆਮਦੀ ਪਾਰਟੀ ਲੋਕ ਸਭਾ ਚੋਣਾਂ ਵਿੱਚ ਵੀ ਉਸੇ ਤਰ੍ਹਾਂ ਦਾ ਪ੍ਰਦਰਸ਼ਨ ਕਰ ਦੀ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਵਾਰ ਮੀਟਿੰਗ ਕਰਕੇ ਸਾਰੇ ਹਲਕਿਆਂ ਦੇ ਉਮੀਦਵਾਰਾਂ, ਵਿਧਾਇਕਾਂ ਅਤੇ ਮੰਤਰੀਆਂ ਤੋਂ ਫੀਡਬੈਕ ਲਈ