ਕੇਰਲ ਦੇ ਕੋਚੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਲਈ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦੇ ਹਿੱਸੇ ਵਜੋਂ ਇੱਕ ਬਾਈਕ ਸਵਾਰ ਦੀ ਰੱਸੀ ਵਿੱਚ ਫਸਣ ਕਾਰਨ ਮੌਤ ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਬੀਤੀ ਰਾਤ 10.30 ਵਜੇ ਵਾਪਰੇ ਇਸ ਹਾਦਸੇ ਵਿੱਚ ਵਡੁਥਲਾ ਦੇ ਰਹਿਣ ਵਾਲੇ ਮਨੋਜ ਊਨੀ ਦੀ ਮੌਤ ਹੋ ਗਈ। ਦਸਿਆ ਜਾ ਰਿਹਾ ਹੈ ਕਿ ਊਨੀ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਊਨੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਬਿਨਾਂ ਕਿਸੇ ਚਿਤਾਵਨੀ ਦੇ ਸੜਕ ‘ਤੇ ਰੱਸੀ ਬੰਨ੍ਹੀ ਹੋਈ ਸੀ ਅਤੇ ਰਾਤ ਨੂੰ ਰੱਸੀ ਨੂੰ ਦੇਖਣਾ ਬਹੁਤ ਮੁਸ਼ਕਲ ਸੀ।
ਮ੍ਰਿਤਕ ਦੇ ਇੱਕ ਰਿਸ਼ਤੇਦਾਰ ਨੇ ਕਿਹਾ, “ਪ੍ਰਧਾਨ ਮੰਤਰੀ ਦੇ ਦੌਰੇ ਲਈ ਸੁਰੱਖਿਆ ਪ੍ਰਬੰਧਾਂ ਦੇ ਹਿੱਸੇ ਵਜੋਂ ਇੱਕ ਰੱਸੀ ਬੰਨ੍ਹੀ ਗਈ ਸੀ।” ਇਹ ਯਕੀਨੀ ਬਣਾਉਣ ਲਈ ਕਿ ਰਾਤ ਨੂੰ ਰੱਸੀ ਦਿਖਾਈ ਦੇ ਸਕੇ, ਨਾ ਤਾਂ ਕੋਈ ਰਿਬਨ ਬੰਨ੍ਹਿਆ ਗਿਆ ਸੀ ਅਤੇ ਨਾ ਹੀ ਕੋਈ ਨਿਸ਼ਾਨ ਲਗਾਇਆ ਗਿਆ ਸੀ..’ਦਰਅਸਲ, ਪੀਐਮ ਮੋਦੀ ਕੇਰਲ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਚੋਣ ਪ੍ਰਚਾਰ ਦੌਰਾਨ ਅੱਜ ਦੋ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ। ਕੇਰਲ ‘ਚ 26 ਅਪ੍ਰੈਲ ਨੂੰ 20 ਲੋਕ ਸਭਾ ਸੀਟਾਂ ਲਈ ਵੋਟਿੰਗ ਹੋਣੀ ਹੈ।