ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਜਮਾਤ ਦੀ ਬੋਰਡ ਪ੍ਰੀਖਿਆਵਾਂ ਦਾ ਨਤੀਜਾ ਐਲਾਨ ਦਿੱਤਾ ਹੈ । ਇਸ ਵਾਰ ਵੀ ਪੰਜਾਬ ਦੀਆਂ ਕੁੜੀਆਂ ਨੇ ਬਾਜ਼ੀ ਮਾਰ ਲਈ ਹੈ। ਕੁੜੀਆਂ ਨੇ ਬਾਜ਼ੀ ਮਾਰਦਿਆਂ ਪਹਿਲੇ ਤਿੰਨ ਸਥਾਨਾਂ ‘ਤੇ ਕਬਜ਼ਾ ਕਰ ਲਿਆ ਹੈ। ਲੁਧਿਆਣਾ ਦੀ ਅਦਿਤੀ ਨੇ 100% ਅੰਕ ਲੈ ਕੇ ਸੂਬੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਲੁਧਿਆਣਾ ਦੀ ਅਲੀਸ਼ਾ ਸ਼ਰਮਾ 99.24 ਅੰਕ ਲੈ ਕੇ ਦੂਜੇ ਸਥਾਨ ‘ਤੇ ਰਹੀ। ਇਸ ਤੋਂ ਇਲਾਵਾ ਬਾਬਾ ਬਕਾਲਾ ਦੀ ਕਰਮਨਪ੍ਰੀਤ ਕੌਰ 99.23 ਅੰਕ ਲੈ ਕੇ ਤੀਜੇ ਸਥਾਨ ‘ਤੇ ਰਹੀ। ਦੱਸ ਦੇਈਏ ਕਿ ਜਿਹੜੇ ਵਿਦਿਆਰਥੀ ਇਸ ਪ੍ਰੀਖਿਆ ਲਈ ਬੈਠੇ ਸਨ, ਉਹ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ।
ਲੁਧਿਆਣਾ ਦੀ ਅਦਿਤੀ ਨੇ 650 ਵਿੱਚੋਂ 650 ਅੰਕ ਪ੍ਰਾਪਤ ਕਰਕੇ 100 ਫੀਸਦੀ ਅੰਕ ਲੈ ਕੇ ਟੌਪ ਕੀਤਾ ਹੈ। ਲੁਧਿਆਣਾ ਦੀ ਅਲੀਸ਼ਾ ਸ਼ਰਮਾ ਨੇ 645 ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ ਹੈ। ਅੰਮ੍ਰਿਤਸਰ ਦੀ ਕਰਮਨਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੀ। ਦੋਵਾਂ ਨੇ 99.23 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਇਸ ਵਾਰ ਨਤੀਜਿਆਂ ਵਿੱਚ ਲੜਕੀਆਂ ਪਹਿਲੇ ਸਥਾਨ ’ਤੇ ਰਹੀਆਂ। ਲੜਕੀਆਂ ਦੀ ਕੁੱਲ ਪਾਸ ਪ੍ਰਤੀਸ਼ਤਤਾ 98.11, ਲੜਕਿਆਂ ਦੀ ਕੁੱਲ ਪਾਸ ਪ੍ਰਤੀਸ਼ਤਤਾ 96.47 ਰਹੀ। ਇਸ ਵਾਰ ਨਤੀਜਾ ਪਿਛਲੇ ਸਾਲ ਨਾਲੋਂ ਥੋੜ੍ਹਾ ਘੱਟ ਰਿਹਾ।
ਜਿਹੜੇ ਉਮੀਦਵਾਰ ਇਸ ਸਾਲ ਦੀ ਪ੍ਰੀਖਿਆ ਵਿੱਚ ਸ਼ਾਮਲ ਹੋਏ ਹਨ, ਉਨ੍ਹਾਂ ਨੂੰ ਨਤੀਜਾ ਦੇਖਣ ਲਈ ਕੱਲ੍ਹ ਤੱਕ ਉਡੀਕ ਕਰਨੀ ਪਵੇਗੀ, ਨਤੀਜਾ ਲਿੰਕ ਕੱਲ੍ਹ ਐਕਟਿਵ ਹੋ ਜਾਵੇਗਾ। ਪ੍ਰੈਸ ਕਾਨਫਰੰਸ ਵਿੱਚ ਪੰਜਾਬ ਬੋਰਡ 10ਵੀਂ ਦੇ ਨਤੀਜੇ ਜਾਰੀ ਕੀਤੇ ਗਏ ਅਤੇ ਇਸ ਸਾਲ ਦੇ ਟੌਪਰਾਂ ਦਾ ਐਲਾਨ ਵੀ ਕੀਤਾ ਗਿਆ। ਇਸ ਸਾਲ ਕੁੱਲ 97.24 ਫੀਸਦੀ ਵਿਦਿਆਰਥੀਆਂ ਨੇ ਦਸਵੀਂ ਦੀ ਪ੍ਰੀਖਿਆ ਪਾਸ ਕੀਤੀ ਅਤੇ ਲੁਧਿਆਣਾ ਦੀ ਅਦਿਤੀ ਨੇ 100 ਫੀਸਦੀ ਅੰਕ ਲੈ ਕੇ ਟੌਪ ਕੀਤਾ। ਕੁੱਲ 394 ਬੱਚੇ ਭਾਵ 0.14 ਫੀਸਦੀ ਪ੍ਰੀਖਿਆ ਪਾਸ ਨਹੀਂ ਕਰ ਸਕੇ।