‘ਆਪ’ ਨੇ ਇਨ੍ਹਾਂ ਜਰਨੈਲਾਂ ‘ਤੇ ਖੇਡਿਆ ਦਾਅ! ਪੜ੍ਹੋ ਪੂਰੀ ਖ਼ਬਰ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੇ 13 ਲੋਕ ਸਭਾ ਉਮੀਦਵਾਰਾਂ ਨੂੰ ਮੀਡੀਆ ਤੇ ਪੰਜਾਬ ਦੇ ਲੋਕਾਂ ਨਾਲ ਜਾਣੂ ਕਰਵਾਉਣ ਲਈ ਵੀਰਵਾਰ ਨੂੰ ਜ਼ੀਰਕਪੁਰ ਵਿੱਚ ‘ਆਪ’ ਦਾ ਮਿਸ਼ਨ 13-0′ ਨਾਮਕ ਸਮਾਗਮ ਕੀਤਾ। ਪਾਰਟੀ ਨੇ ਕਿਹਾ ਕਿ ਉਹ ਪੰਜਾਬ ਵਿੱਚ 13-0 ਨਾਲ ਜਿੱਤ ਪ੍ਰਾਪਤ ਕਰਨਗੇ ਤੇ ਸਾਡੇ ਸਾਰੇ ਉਮੀਦਵਾਰ ਪਾਰਲੀਮੈਂਟ ਵਿੱਚ ਪੰਜਾਬੀਆਂ ਦੀ ਆਵਾਜ਼ ਬਣਨਗੇ। ਪਾਰਟੀ ਨੇ ਆਪਣੀ ਸਾਰੇ ਉਮੀਦਵਾਰਾਂ ਦੀਆਂ ਖੂਬੀਆਂ ਵੀ ਦੱਸੀਆਂ।

  1. ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਨ। ਉਹ ਅਜਨਾਲਾ (ਅੰਮ੍ਰਿਤਸਰ) ਤੋਂ ਵੀ ਵਿਧਾਇਕ ਹਨ ਤੇ ਮਾਨ ਸਰਕਾਰ ਵਿੱਚ ਕਈ ਅਹਿਮ ਵਿਭਾਗਾਂ ਦੀ ਜਿੰਮੇਵਾਰੀ ਵੀ ਸੰਭਾਲ ਚੁੱਕੇ ਹਨ। ਇਕੱਠ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਗੁਰਾਂ ਦੀ ਧਰਤੀ ਤੇ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ‘ਆਪ’ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। 
  2. ਗੁਰਮੀਤ ਸਿੰਘ ਖੁੱਡੀਆਂ ‘ਆਪ’ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਹਨ। ਬਠਿੰਡਾ ਬਾਦਲਾਂ ਦਾ ਮਜ਼ਬੂਤ ਮੈਦਾਨ ਮੰਨਿਆ ਜਾਂਦਾ ਸੀ ਪਰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਤੋਂ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ। 
  3. ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਪਾਰਟੀ ਦੇ ਉਮੀਦਵਾਰ ਹਨ। ਕੰਗ ਨੇ ਆਪਣਾ ਸਿਆਸੀ ਜੀਵਨ ਵਿਦਿਆਰਥੀ ਰਾਜਨੀਤੀ ਤੋਂ ਸ਼ੁਰੂ ਕੀਤਾ ਸੀ ਤੇ ਉਹ ਦੋ ਵਾਰ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੇ ਪ੍ਰਧਾਨ ਚੁਣੇ ਗਏ ਸਨ। 
  4. ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਪਟਿਆਲਾ ਲੋਕ ਸਭਾ ਸੀਟ ਤੋਂ ‘ਆਪ’ ਦੇ ਉਮੀਦਵਾਰ ਹਨ। ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਡਾਕਟਰ ਬਲਬੀਰ ਐਸੋਸੀਏਟ ਪ੍ਰੋਫੈਸਰ ਵਜੋਂ ਸੇਵਾਮੁਕਤ ਹੋਏ ਸਨ ਤੇ ਅੱਖਾਂ ਦੇ ਸਰਜਨ ਵਜੋਂ ਵੀ ਕੰਮ ਕਰਦੇ ਰਹੇ ਹਨ। 
  5. ਮਸ਼ਹੂਰ ਪੰਜਾਬੀ ਕਲਾਕਾਰ ਕਰਮਜੀਤ ਅਨਮੋਲ ਫਰੀਦਕੋਟ ਲੋਕ ਸਭਾ ਹਲਕੇ ਤੋਂ ‘ਆਪ’ ਦੇ ਉਮੀਦਵਾਰ ਹਨ। ਕਲਾ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਉਹਨਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਗੋਲਡ ਮੈਡਲ ਮਿਲਿਆ ਹੋਇਆ ਹੈ
  6. ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਆਪ ਦੇ ਉਮੀਦਵਾਰ ਹਨ। ਉਹ ਦੋਆਬੇ ਵਿੱਚ ਇੱਕ ਪ੍ਰਭਾਵਸ਼ਾਲੀ ਨੇਤਾ ਹਨ ਤੇ, ਉਨ੍ਹਾਂ ਦਾ ਹੁਸ਼ਿਆਰਪੁਰ ਵਿੱਚ ਪ੍ਰਭਾਵਸ਼ਾਲੀ ਜਨ ਆਧਾਰ ਹੈ।
  7. ਅਕਾਲੀ ਦਲ ਛੱਡ ਕੇ ਲੋਕ ਪੱਖੀ ‘ਆਪ’ ‘ਚ ਸ਼ਾਮਲ ਹੋਏ ਪਵਨ ਕੁਮਾਰ ਟੀਨੂੰ ਨੂੰ ਜਲੰਧਰ ਲੋਕ ਸਭਾ ਸੀਟ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। 
  8. ਅਸ਼ੋਕ ਪਰਾਸ਼ਰ ਪੱਪੀ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਹਨ ਤੇ ਲੁਧਿਆਣਾ ਲੋਕ ਸਭਾ ਸੀਟ ਲਈ ‘ਆਪ’ ਦੇ ਉਮੀਦਵਾਰ ਵਜੋਂ ਐਲਾਨੇ ਗਏ ਹਨ। 
  9. ਸ੍ਰੀ ਫਤਿਹਗੜ੍ਹ ਸਾਹਿਬ ਹਲਕੇ ਤੋਂ ਗੁਰਪ੍ਰੀਤ ਸਿੰਘ ਜੀਪੀ ਨੂੰ ਉਮੀਦਵਾਰ ਬਣਾਉਣ ਦਾ ਫੈਸਲਾ ਕੀਤਾ ਹੈ। ਗੁਰਪ੍ਰੀਤ ਜੀਪੀ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਇੱਕ ਮੰਨੇ-ਪ੍ਰਮੰਨੇ ਆਗੂ ਵਜੋਂ ਪਹਿਚਾਣ ਰਖਦੇ ਹਨ ਤੇ ਉਨ੍ਹਾਂ ਨੇ ਹਮੇਸ਼ਾ ਹੀ ਲੋਕਾਂ ਦੀ ਮਦਦ ਕਰਨ ਨੂੰ ਪਹਿਲ ਦਿੱਤੀ ਹੈ
  10. ਜਗਦੀਪ ਸਿੰਘ ਕਾਕਾ ਬਰਾੜ ਫਿਰੋਜਪੁਰ ਲੋਕਸਭਾ ਖੇਤਰ ਤੋਂ ਆਪ ਉਮੀਦਵਾਰ ਹਨ। 2022 ਦੇ ਪੰਜਾਬ ਵਿਧਾਨ ਸਭਾ ਚੋਣ ਵਿੱਚ ਕਾਕਾ ਬਰਾੜ ਨੇ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਤੇ 51 % ਵੋਟ ਸ਼ੇਅਰ ਹਾਸਲ ਕਰਕੇ ਵਿਧਾਇਕ ਚੁਣੇ ਗਏ
  11. ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੇਰੀ ਕਲਸੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ ‘ਆਪ’ ਦੇ ਉਮੀਦਵਾਰ ਹਨ। ਉਹ ਨੌਜਵਾਨ ਆਗੂ ਹਨ ਤੇ ਉਨ੍ਹਾਂ ਨੂੰ ਪਾਰਟੀ ਵਿੱਚ ਮੀਤ ਪ੍ਰਧਾਨ ਵਜੋਂ ਵੀ ਜ਼ਿੰਮੇਵਾਰੀ ਦਿੱਤੀ ਗਈ ਸੀ

Advertisement