ਹਰਿਆਣਾ ਦੇ ਅੰਬਾਲਾ ਨੇੜੇ ਸ਼ੰਭੂ ਸਟੇਸ਼ਨ ‘ਤੇ ਚੱਲ ਰਹੇ ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। 22 ਅਤੇ 23 ਅਪ੍ਰੈਲ ਨੂੰ ਹਰਿਆਣਾ ਤੋਂ ਚੱਲਣ ਵਾਲੀਆਂ 12 ਟਰੇਨਾਂ ਰੱਦ ਰਹਿਣਗੀਆਂ, ਜਦੋਂ ਕਿ 8 ਟਰੇਨਾਂ ਅੰਸ਼ਕ ਤੌਰ ‘ਤੇ ਰੱਦ ਰਹੀਆਂ ਅਤੇ ਕਈ ਟਰੇਨਾਂ ਦਾ ਰੂਟ ਬਦਲਿਆ ਗਿਆ ਹੈ। ਸ਼ਾਨ-ਏ-ਪੰਜਾਬ ਐਕਸਪ੍ਰੈਸ ਸਮੇਤ ਨੌਂ ਟਰੇਨਾਂ ਦੇ ਸੰਚਾਲਨ ਨੂੰ ਰੱਦ ਕਰ ਦਿੱਤਾ, ਸਗੋਂ ਰੂਟ ਡਾਇਵਰਸ਼ਨ ਕਾਰਨ 12 ਤੋਂ ਵੱਧ ਟਰੇਨਾਂ ਘੰਟੇ ਦੇਰੀ ਨਾਲ ਪਹੁੰਚੀਆਂ। ਜਿਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਰੇਲ ਗੱਡੀਆਂ ਰੱਦ ਹੋਣ ਕਾਰਨ ਯਾਤਰੀਆਂ ਨੂੰ ਰੋਡਵੇਜ਼ ਦੀਆਂ ਬੱਸਾਂ ਅਤੇ ਨਿੱਜੀ ਵਾਹਨਾਂ ਦਾ ਸਹਾਰਾ ਲੈਣਾ ਪਿਆ।
ਤੁਹਾਨੂੰ ਦਸ ਦੇਈਏ ਕਿ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਪੰਜਾਬ ਦੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਵੱਲੋਂ ਛੇ ਦਿਨਾਂ ਤੋਂ ਟ੍ਰੈਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਕਾਰਨ ਅੱਜ ਵੀ 61 ਟਰੇਨਾਂ ਰੱਦ ਹੋਣਗੀਆਂ। ਰੇਲਵੇ ਨੇ 34 ਟਰੇਨਾਂ ਦੇ ਰੂਟ ਬਦਲ ਦਿੱਤੇ ਹਨ ਅਤੇ 9 ਟਰੇਨਾਂ ਹਨ ਜੋ ਥੋੜ੍ਹੇ ਸਮੇਂ ਲਈ ਚੱਲਣਗੀਆਂ ਅਤੇ ਛੋਟੀਆਂ ਹੋਣਗੀਆਂ। ਦੂਜੇ ਪਾਸੇ ਜੀਂਦ ‘ਚ ਅੱਜ ਕਿਸਾਨਾਂ ਦੀ ਮਹਾਪੰਚਾਇਤ ਹੋਵੇਗੀ। ਜੇਲ੍ਹ ਵਿੱਚ ਬੰਦ ਤਿੰਨ ਕਿਸਾਨਾਂ ਦੀ ਰਿਹਾਈ ਨੂੰ ਲੈ ਕੇ ਕਿਸਾਨ ਅੱਜ ਵੱਡਾ ਐਲਾਨ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਹੁਣ ਤੱਕ 20 ਲੱਖ 12 ਹਜ਼ਾਰ ਰੁਪਏ ਤੋਂ ਜ਼ਿਆਦਾ ਦਾ ਰੇਲਵੇ ਯਾਤਰੀਆਂ ਨੂੰ ਰਿਫ਼ਡ ਕੀਤਾ ਗਿਆ ਹੈ।