ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF), ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਮਿਲ ਕੇ 11 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਸਾਰੇ ਮੁਲਜ਼ਮ ਬਦਮਾਸ਼ ਚਰਨਜੀਤ ਸਿੰਘ ਉਰਫ਼ ਰਾਜੂ ਸ਼ੂਟਰ ਦੇ ਸੰਗਠਿਤ ਗਿਰੋਹ ਦੇ ਮੈਂਬਰ ਹਨ। ਫੜੇ ਗਏ ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।
DGP ਗੌਰਵ ਯਾਦਵ ਨੇ ਐਕਸ ਅਕਾਊਂਟ ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਇਸ ਗਿਰੋਹ ਨੇ ਸਤੰਬਰ 2023 ਵਿੱਚ ਤਰਨਤਾਰਨ ਦੇ ਪਿੰਡ ਢੋਟੀਆਂ ਵਿਖੇ ਇੱਕ ਬੈਂਕ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਸੀ, ਪਰ ਲੁੱਟ ਵਿੱਚ ਅਸਫਲ ਰਹੇ ਸਨ। ਇਸ ਦੌਰਾਨ ਉਕਤ ਮੁਲਜ਼ਮਾਂ ਨੇ ਪੁਲਿਸ ਮੁਲਾਜ਼ਮਾਂ ’ਤੇ ਗੋਲੀਆਂ ਚਲਾ ਦਿੱਤੀਆਂ ਸਨ। ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ।
ਦੱਸ ਦੇਈਏ ਕਿ ਪੁਲਿਸ ਵੱਲੋਂ ਰਾਜੂ ਸ਼ੂਟਰ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਜਿੱਥੋਂ ਮੁਲਜ਼ਮਾਂ ਨੇ 16 ਅਪ੍ਰੈਲ 2024 ਨੂੰ ਰਾਜੂ ਦੇ ਸਾਥੀਆਂ ਨੇ ਸਿਵਲ ਹਸਪਤਾਲ ਤੋਂ ਉਸ ਨੂੰ ਭਜਾਉਣ ਦੀ ਸਾਜ਼ਿਸ਼ ਰਚੀ ਸੀ। ਫਿਲਹਾਲ ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਕੋਲੋਂ ਤਿੰਨ ਪਿਸਤੌਲ, ਇੱਕ ਡਬਲ ਬੈਰਲ ਬੰਦੂਕ ਅਤੇ 26 ਜਿੰਦਾ ਕਾਰਤੂਸ ਬਰਾਮਦ ਹੋਏ ਹਨ।