ਸੁਨੀਲ ਜਾਖੜ ਦਾ ਵੱਡਾ ਬਿਆਨ, ‘ਕਿਸਾਨਾਂ ਦੇ ਮੁੱਦਿਆਂ ਦਾ ਹੱਲ ਸੜਕਾਂ ਤੇ ਬੈਠ ਕੇ ਨਹੀਂ ਹੋਣਾ’!

ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਇਸ ਸਬੰਧੀ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਾਖੜ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਹੈ। ਪਿਛਲੇ 10 ਸਾਲਾਂ ‘ਚ ਕਿਸਾਨਾਂ ਨੂੰ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਬਿਨਾਂ ਕਿਸੇ ਰੁਕਾਵਟ ਦੇ ਦਿੱਤਾ ਜਾ ਰਿਹਾ ਹੈ। ਵਿਰੋਧੀ ਪਾਰਟੀਆਂ ਵੱਲੋਂ ਕਿਸਾਨਾਂ ਨੂੰ ਮੋਹਰਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਸਾਨ ਆਗੂਆਂ ਨੂੰ ਕਿਹਾ ਕਿ ਭਾਜਪਾ ਦਾ ਵਿਰੋਧ ਕਰੋ, ਪਰ ਪਾਰਟੀ ਚੁਣ ਲਓ। ਨਾਲ ਹੀ ਉਸ ਪਾਰਟੀ ਲਈ ਵੀ ਕੁਝ ਕਰੋ।

ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਕਿਸਾਨ ਸਨਮਾਨ ਨਿਧੀ ਦੇ ਰਹੀ ਹੈ। ਇਸ ਯੋਜਨਾ ‘ਚ ਦੇਸ਼ ਭਰ ਦੇ 11 ਕਰੋੜ ਕਿਸਾਨ ਰਜਿਸਟਰਡ ਸਨ, ਹਰ ਸਾਲ ਇਹ ਗਿਣਤੀ ਵਧ ਰਹੀ ਹੈ। ਜਦੋਂ ਕਿ ਪੰਜਾਬ ਦੇ ਕਿਸਾਨਾਂ ਦੀ ਗਿਣਤੀ 23 ਲੱਖ ਸੀ। ਪਰ ਇਸ ਵਿੱਚ ਹੁਣ ਤੱਕ 8 ਲੱਖ ਕਿਸਾਨਾਂ ਨੂੰ ਹੀ ਇਸ ਦਾ ਲਾਭ ਮਿਲ ਰਿਹਾ ਹੈ, ਜਦਕਿ 15 ਲੱਖ ਕਿਸਾਨਾਂ ਨੂੰ ਇਸ ਦਾ ਫਾਇਦਾ ਨਹੀਂ ਮਿਲ ਰਿਹਾ ਹੈ। ਇਹ ਕਿਸਾਨ ਲਾਭ ਨਹੀਂ ਲੈ ਪਾ ਰਹੇ, ਕਿਉਂਕਿ ਉਨ੍ਹਾਂ ਦੀ ਕੇਵਾਈਸੀ ਨਹੀਂ ਕੀਤੀ ਗਈ ਹੈ। ਕੇਵਾਈਸੀ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਸੀ, ਪਰ ਸਰਕਾਰ ਨੇ ਇਹ ਜ਼ਿੰਮੇਵਾਰੀ ਨਹੀਂ ਲਈ। ਇਸ ਕਾਰਨ ਹਰ ਸਾਲ 900 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ।

ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਸਮੇਂ ਸਿਰ ਐਮ.ਐਸ.ਪੀ. ਦੇ ਰਹੀ ਹੈ। ਇਸ ਦੇ ਨਾਲ ਹੀ ਰਾਜ ਸਰਕਾਰ ਐਮਐਸਪੀ ‘ਤੇ ਬੋਨਸ ਕਿਉਂ ਨਹੀਂ ਦੇ ਰਹੀ ਹੈ? ਉਨ੍ਹਾਂ ਕਿਹਾ ਕਿ ਰਾਜਸਥਾਨ ਅਤੇ ਮੱਧ ਪ੍ਰਦੇਸ਼ ਸਰਕਾਰਾਂ ਕਿਸਾਨਾਂ ਨੂੰ ਬੋਨਸ ਦੇ ਰਹੀਆਂ ਹਨ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਕਿਸਾਨਾਂ ਨੇ ਕਣਕ-ਝੋਨੇ ਦੀ ਫ਼ਸਲ ਬੀਜਣੀ ਹੈ ਤਾਂ 23 ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕੀ ਲੋੜ ਹੈ। ਜਾਖੜ ਨੇ ਕਿਸਾਨ ਆਗੂਆਂ ਨੂੰ ਕਿਹਾ ਕਿ ਜੇ ਤੁਸੀਂ ਤਿੰਨੋਂ ਕਾਨੂੰਨ ਵਾਪਸ ਲੈ ਸਕਦੇ ਹੋ ਤਾਂ ਤੁਸੀਂ ਇਸ ਪਾਸੇ ਸਰਕਾਰ ਨੂੰ ਘੇਰ ਕਿਉਂ ਨਹੀਂ ਘੇਰਦੇ।

Advertisement