ਪੰਜਾਬ ਵਿਚ ਸਰਕਾਰੀ ਨੌਕਰੀਆਂ ਦੇ ਰਾਖਵੇਂਕਰਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਸਰਕਾਰ ਨੂੰ ਸਰਕਾਰੀ ਨੌਕਰੀਆਂ ਵਿਚ OBC ਕੋਟਾ ਵਧਾਉਣ ਦੀ ਸਿਫਾਰਸ਼ ਕੀਤੀ ਗਈ ਹੈ। ਪੰਜਾਬ ਸਰਕਾਰ ਨੂੰ NCBC ਵੱਲੋਂ ਸੁਝਾਅ ਦਿੱਤਾ ਗਿਆ ਹੈ। ਪੰਜਾਬ ਵਿਚ ਰੋਜ਼ਗਾਰ ਦੇ ਖੇਤਰ ਵਿਚ 37 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ ਜਿਸ ਵਿਚ ਅਨੁਸੂਚਿਤ ਜਾਤੀਆਂ ਨੂੰ 25 ਫੀਸਦੀ ਤੇ ਬਾਕੀ ਪੱਛੜੀਆਂ ਸ਼੍ਰੇਣੀਆਂ ਨੂੰ 12 ਫੀਸਦੀ ਦਾ ਕੋਟਾ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਹੁਣ ਪੰਜਾਬ ਵਿਚ 13 ਫੀਸਦੀ ਕੋਟਾ ਵਧਾਉਣ ਦੀ ਸਿਫਾਰਸ਼ ਕੀਤੀ ਗਈ ਹੈ। NCBC ਨੇ ਪੰਜਾਬ ਤੇ ਪੱਛਮੀ ਬੰਗਾਲ ਵਿਚ ਪੱਛੜੀਆਂ ਸ਼੍ਰੇਣੀਆਂ ਲਈ ਰਾਖਵਾਂਕਰਨ ਕੋਟਾ ਵਧਾਉਣ ਲਈ ਕਿਹਾ ਗਿਆ ਹੈ। ਕਮਿਸ਼ਨ ਦਾ ਫੈਸਲਾ ਮੌਜੂਦਾ ਰਜਿ਼ਰਵੇਸ਼ਨ ਨੀਤੀਆਂ, ਜ਼ੁਬਾਨੀ ਬਿਆਨਾਂ ਤੇ ਦਸਤਾਵੇਜ਼ਾ ਸਬੂਤਾਂ ਦੀ ਸਮੀਖਿਆ ਕਰਨ ਦੇ ਸਾਹਮਣੇ ਆਇਆ ਹੈ ਜਿਸ ਦਾ ਉਦੇਸ਼ ਇੰਦਰਾ ਸਾਹਨੀ ਮਾਮਲੇ ਵਿਚ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਨਾ ਹੈ। ਇਸ ਸਮੇਂ ਪੰਜਾਬ ਵਿਚ ਰੋਜ਼ਗਾਰ ਦੇ ਖੇਤਰ ਵਿਚ ਕੁੱਲ 37 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ, ਜਿਸ ਨੂੰ 13 ਫੀਸਦੀ ਹੋਰ ਵਧਾ ਕੇ 50 ਫੀਸਦੀ ਕਰਨ ਦੀ ਸਿਫਾਰਸ਼ ਰੱਖੀ ਗਈ ਹੈ।