ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰਵਾਨਾ ਹੋਇਆ ਪਹਿਲਾ ਜੱਥਾ, ਇਸ ਦਿਨ ਖੁੱਲ੍ਹਣਗੇ ਕਿਵਾੜ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਪ੍ਰਬੰਧਕ ਕਮੇਟੀ ਰਿਸ਼ੀਕੇਸ਼ ਵੱਲੋਂ ਸ਼ਰਧਾਲੂਆਂ ਦਾ ਪਹਿਲਾ ਜੱਥਾ ਰਵਾਨਾ ਕੀਤਾ ਗਿਆ । ਇਸ ਜਥੇ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਕੀਤਾ ਗਿਆ । ਰਾਜਪਾਲ ਸਾਬਕਾ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ । ਇਸ ਮੌਕੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਿਸ਼ਾਨ ਸਾਹਿਬ ਵੀ ਚੜ੍ਹਾਇਆ ਗਿਆ ਹੈ। ਦਸ ਦੇਈਏ ਕਿ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਸੰਗਤਾਂ ਲਈ ਖੋਲ੍ਹੇ ਜਾਣਗੇ । 24 ਮਈ ਨੂੰ ਗੋਵਿੰਦਘਾਟ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਜਥਾ ਰਵਾਨਾ ਹੋਵੇਗਾ।

ਦਸ ਦੇਈਏ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰਾਜ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਕਈ ਪੁਖਤਾ ਇੰਤਜਾਮ ਕੀਤੇ ਗਏ ਹਨ। ਉੱਥੇ ਹੀ ਉੱਤਰਾਖੰਡ ਸਰਕਾਰ ਵੱਲੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਪ੍ਰਤੀ ਦਿਨ 3500 ਸ਼ਰਧਾਲੂਆਂ ਦੀ ਸੀਮਾ ਨਿਰਧਾਰਤ ਕੀਤੀ ਗਈ ਹੈ, ਹਾਲਾਂਕਿ ਬਰਫ ਪਿਘਲਣ ‘ਤੇ ਤੋਂ ਬਾਅਦ ਇਹ ਸੀਮਾ ਵਧਾਈ ਜਾ ਸਕਦੀ ਹੈ ।

Advertisement