ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੇ ਦੋਸ਼ੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜ਼ਮਾਨਤ ਲਈ ਰੌਜ਼ ਐਵੇਨਿਊ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ‘ਤੇ ਰਾਉਸ ਐਵੇਨਿਊ ਕੋਰਟ ‘ਚ ਦੁਪਹਿਰ 2 ਵਜੇ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਮੈਡੀਕਲ ਜਾਂਚ ਲਈ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਪਟੀਸ਼ਨ ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਦਸ ਦੇਈਏ ਕਿ ਕੇਜਰੀਵਾਲ ਅੰਤਰਿਮ ਜ਼ਮਾਨਤ ਤੇ ਬਾਹਰ ਹਨ ਅਤੇ ਉਨ੍ਹਾਂ ਨੂੰ 2 ਜੂਨ ਨੂੰ ਆਤਮ-ਸਮਪਰਣ ਕਰਨਾ ਪਏਗਾ।
ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਘੁਟਾਲੇ ਮਾਮਲੇ ਵਿੱਚ 21 ਮਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਈਡੀ ਨੇ ਇਸ ਮਾਮਲੇ ਦੀ ਪੁੱਛਗਿੱਛ ਲਈ 9 ਸੰਮਨ ਭੇਜੇ ਸਨ ਪਰ ਕੇਜਰੀਵਾਲ ਕਿਸੇ ਵੀ ਸੰਮਨ ਤੇ ਪੇਸ਼ ਨਹੀਂ ਹੋਏ ਸਨ। ਉਧਰ ਹੀ ਕੇਂਦਰੀ ਜਾਂਚ ਏਜੰਸੀ ਦਾ ਦੋਸ਼ ਹੈ ਕਿ ਉਹ ਇਸ ਘਪਲੇ ਦਾ ਮੁੱਖ ਸਾਜ਼ਿਸ਼ਕਰਤਾ ਹੈ।