ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ! ਨਿਆਇਕ ਹਿਰਾਸਤ ਹੋਰ ਵਧੀ

ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਇੱਕ ਵਾਰ ਫਿਰ ਅਦਾਲਤ ਤੋਂ ਝਟਕਾ ਲੱਗਾ ਹੈ। ਰਾਊਜ਼ ਐਵੇਨਿਊ ਕੋਰਟ ਨੇ ਅੱਜ ਮਨੀਸ਼ ਸਿਸੋਦੀਆ ਤੇ ਹੋਰ ਦੋਸ਼ੀਆਂ ਦੀ ਨਿਆਂਇਕ ਹਿਰਾਸਤ 6 ਜੁਲਾਈ ਤੱਕ ਵਧਾ ਦਿੱਤੀ ਹੈ। ਮਨੀਸ਼ ਸਿਸੋਦੀਆ ਨੂੰ ਪਿਛਲੇ ਸਾਲ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਫਰਵਰੀ ਵਿੱਚ ਸਿਸੋਦੀਆ ਨੂੰ ਲਖਨਊ ਵਿੱਚ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਤਿੰਨ ਦਿਨਾਂ ਲਈ ਜ਼ਮਾਨਤ ਦਿੱਤੀ ਗਈ ਸੀ।

ਮਨੀਸ਼ ਸਿਸੋਦੀਆ ਰੱਦ ਕੀਤੀ ਗਈ ਦਿੱਲੀ ਸ਼ਰਾਬ ਨੀਤੀ ਕੇਸ ਦਾ ਦੋਸ਼ੀ ਹੈ। ਇਸ ਮਾਮਲੇ ਦੀ ਕੇਂਦਰੀ ਏਜੰਸੀਆਂ ਰਾਹੀਂ ਜਾਂਚ ਕੀਤੀ ਜਾ ਰਹੀ ਹੈ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਸ਼ਰਾਬ ਨੀਤੀ ਮਾਮਲੇ ਵਿੱਚ ਪਿਛਲੇ ਸਾਲ ਫਰਵਰੀ ਵਿੱਚ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਦੇ ਨਾਲ ਹੀ ਪਿਛਲੇ ਸਾਲ ਹੀ ਇੱਕ ਮਹੀਨੇ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀ ਉਸ ਨੂੰ ਇਸ ਮਾਮਲੇ ਵਿੱਚ 9 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਫਿਲਹਾਲ ਉਹ ਦੋਵੇਂ ਮਾਮਲਿਆਂ ‘ਚ ਨਿਆਇਕ ਹਿਰਾਸਤ ‘ਚ ਹੈ।

Advertisement