PM ਬਣਦੇ ਹੀ ਮੋਦੀ ਨੇ ਕਿਸਾਨਾਂ ਦੇ ਹੱਕ ‘ਚ ਫਾਈਲ ਕੀਤੀ ਪਾਸ

ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਊਥ ਬਲਾਕ ਪਹੁੰਚੇ। ਸਾਊਥ ਬਲਾਕ ਪਹੁੰਚਦੇ ਹੀ ਪੀਐਮ ਮੋਦੀ ਨੇ ਆਪਣੇ ਤੀਜੇ ਕਾਰਜਕਾਲ ਦੀ ਸ਼ੁਰੂਆਤ ਧਮਾਕੇ ਨਾਲ ਕੀਤੀ। ਦਰਅਸਲ, ਆਪਣੇ ਤੀਜੇ ਕਾਰਜਕਾਲ ਦੇ ਆਪਣੇ ਪਹਿਲੇ ਫੈਸਲੇ ਵਿੱਚ ਪੀਐਮ ਮੋਦੀ ਨੇ ਕਿਸਾਨ ਨਿਧੀ ਦੇ 20 ਹਜ਼ਾਰ ਕਰੋੜ ਰੁਪਏ ਜਾਰੀ ਕੀਤੇ। ਇਸ ਨਾਲ ਦੇਸ਼ ਦੇ 9.3 ਕਰੋੜ ਕਿਸਾਨਾਂ ਨੂੰ ਫਾਇਦਾ ਹੋਵੇਗਾ। ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੀ ਪਹਿਲੀ ਕੈਬਨਿਟ ਮੀਟਿੰਗ ਵੀ ਅੱਜ ਹੋਣ ਵਾਲੀ ਹੈ। ਮੰਨਿਆ ਜਾ ਰਿਹਾ ਹੈ ਕਿ ਕੈਬਨਿਟ ਮੀਟਿੰਗ ‘ਚ ਵੀ ਸਰਕਾਰ ਕੁਝ ਵੱਡੇ ਫੈਸਲੇ ਲੈ ਸਕਦੀ ਹੈ। ਕੈਬਨਿਟ ਮੀਟਿੰਗ ਤੋਂ ਪਹਿਲਾਂ ਸਰਕਾਰ ਸਾਰੇ ਮੰਤਰੀਆਂ ਨੂੰ ਮੰਤਰਾਲਿਆਂ ਦੀ ਵੰਡ ਕਰ ਸਕਦੀ ਹੈ।

ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੀ ਪਹਿਲੀ ਕੈਬਨਿਟ ਮੀਟਿੰਗ ਅੱਜ ਸ਼ਾਮ 5 ਵਜੇ ਪ੍ਰਧਾਨ ਮੰਤਰੀ ਨਿਵਾਸ ‘ਤੇ ਪ੍ਰਸਤਾਵਿਤ ਹੈ। ਮੋਦੀ ਕੈਬਨਿਟ ਦੀ ਖਾਸੀਅਤ ਇਹ ਹੈ ਕਿ ਇਸ ਮੰਤਰੀ ਮੰਡਲ ‘ਚ ਤਿੰਨ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਮਨੋਹਰ ਲਾਲ ਖੱਟਰ ਅਤੇ ਐਚਡੀ ਕੁਮਾਰਸਵਾਮੀ ਸ਼ਾਮਲ ਹਨ। 

ਦਸ ਦੇਈਏ ਕਿ ਐਤਵਾਰ ਸ਼ਾਮ ਨੂੰ ਹੀ ਪ੍ਰਧਾਨ ਮੰਤਰੀ ਮੋਦੀ ਸਮੇਤ 72 ਮੰਤਰੀਆਂ ਨੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕੀ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਬਣੀ ਐਨਡੀਏ ਸਰਕਾਰ ਵਿੱਚ 30 ਕੈਬਨਿਟ ਮੰਤਰੀ, ਪੰਜ ਰਾਜ ਮੰਤਰੀ (ਸੁਤੰਤਰ ਚਾਰਜ) ਅਤੇ 36 ਰਾਜ ਮੰਤਰੀ ਮੰਤਰੀ ਮੰਡਲ ਵਿੱਚ ਸ਼ਾਮਲ ਹੋਏ।

Advertisement