Student Visa ‘ਤੇ ਅਮਰੀਕਾ ਜਾਣ ਦੇ ਚਾਹਵਾਨਾਂ ਲਈ ਖੁਸ਼ਖਬਰੀ!

ਅਮਰੀਕਾ ਵਿੱਚ ਪੜ੍ਹਨ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ ਹੈ ਕਿ ਇਸ ਸਾਲ (2024 ਵਿੱਚ) ਅਮਰੀਕਾ ਪਿਛਲੇ ਸਾਲ ਨਾਲੋਂ ਵੱਧ ਵਿਦਿਆਰਥੀ ਵੀਜ਼ੇ ਜਾਰੀ ਕਰ ਸਕਦਾ ਹੈ। ਪਿਛਲੇ ਸਾਲ ਭਾਰਤੀ ਵਿਦਿਆਰਥੀਆਂ ਨੂੰ ਰਿਕਾਰਡ ਗਿਣਤੀ ‘ਚ ਅਮਰੀਕੀ ਵੀਜ਼ੇ ਜਾਰੀ ਕੀਤੇ ਗਏ ਸਨ। ਸਮਾਚਾਰ ਏਜੰਸੀ ਪੀਟੀਆਈ ਦੀ ਰਿਪੋਰਟ ਦੇ ਅਨੁਸਾਰ, ਭਾਰਤ ਵਿੱਚ ਅਮਰੀਕੀ ਕੌਂਸਲੇਟ ਦੀ ਟੀਮ 2024 ਵਿੱਚ ਭਾਰਤੀ ਵਿਦਿਆਰਥੀਆਂ ਤੋਂ ਵੀਜ਼ਾ ਅਰਜ਼ੀਆਂ ਦੀ ਸੰਖਿਆ ਵਿੱਚ ਸੰਭਾਵੀ ਵਾਧੇ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਦੂਤਾਵਾਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਇਸ ਸਾਲ ਭਾਰਤੀਆਂ ਨੂੰ ਜਾਰੀ ਕੀਤੇ ਜਾਣ ਵਾਲੇ ਅਮਰੀਕੀ ਵਿਦਿਆਰਥੀ ਵੀਜ਼ੇ ਦੀ ਅੰਦਾਜ਼ਨ ਕੁੱਲ ਗਿਣਤੀ ਪਿਛਲੇ ਸਾਲ ਦੇ ਬਰਾਬਰ ਜਾਂ ਵੱਧ ਹੋਵੇਗੀ।

ਭਾਰਤ ਵਿੱਚ ਯੂਐਸ ਕੌਂਸਲੇਟ ਜਨਰਲ ਨੇ ਵੀਰਵਾਰ (13 ਜੂਨ) ਨੂੰ ਆਪਣਾ ਅੱਠਵਾਂ ਸਾਲਾਨਾ ਵਿਦਿਆਰਥੀ ਵੀਜ਼ਾ ਦਿਵਸ ਮਨਾਇਆ, ਜਿਸ ਵਿੱਚ ਨਵੀਂ ਦਿੱਲੀ, ਚੇਨਈ, ਹੈਦਰਾਬਾਦ, ਕੋਲਕਾਤਾ ਤੇ ਮੁੰਬਈ ਦੇ ਕੌਂਸਲਰ ਅਧਿਕਾਰੀਆਂ ਨੇ ਭਾਰਤੀ ਵਿਦਿਆਰਥੀ ਵੀਜ਼ਾ ਬਿਨੈਕਾਰਾਂ ਦੀ ਇੰਟਰਵਿਊ ਕੀਤੀ। ਦਿੱਲੀ ਸਥਿਤ ਅਮਰੀਕੀ ਦੂਤਾਵਾਸ ਅੱਗੇ ਸਵੇਰ ਤੋਂ ਹੀ ਵਿਦਿਆਰਥੀਆਂ ਦੀ ਲੰਬੀ ਕਤਾਰ ਦੇਖੀ ਗਈ।

ਰਿਪੋਰਟ ਦੇ ਅਨੁਸਾਰ, ਯੂਐਸ ਯੂਨੀਵਰਸਿਟੀਆਂ ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਆਕਰਸ਼ਿਤ ਕਰਦੀਆਂ ਹਨ ਤੇ ਪਿਛਲੇ ਸਾਲ ਭਾਰਤ ਵਿੱਚ ਅਮਰੀਕੀ ਕੌਂਸਲਰ ਟੀਮ ਨੇ 1,40,000 ਤੋਂ ਵੱਧ ਵਿਦਿਆਰਥੀ ਵੀਜ਼ੇ ਜਾਰੀ ਕੀਤੇ, ਜੋ ਕਿਸੇ ਵੀ ਹੋਰ ਦੇਸ਼ ਨਾਲੋਂ ਵੱਧ ਹਨ ਅਤੇ ਲਗਾਤਾਰ ਤੀਜੇ ਸਾਲ ਇੱਕ ਰਿਕਾਰਡ ਕਾਇਮ ਕੀਤਾ ਹੈ।

Advertisement