ਸਰਕਾਰੀ ਬਾਬੂ ਹੋ ਜਾਣ ਸਾਵਧਾਨ ! ਹੁਣ ਲੇਟ ਦਫ਼ਤਰ ਜਾਣਾ ਪਵੇਗਾ ਭਾਰੀ

ਕੇਂਦਰ ਸਰਕਾਰ ਨੇ ਦਫ਼ਤਰ ‘ਚ ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਹੈ। ਸ਼ਿਕਾਇਤਾਂ ਲਗਾਤਾਰ ਮਿਲ ਰਹੀਆਂ ਸਨ ਕਿ ਬਹੁਤ ਸਾਰੇ ਕਰਮਚਾਰੀ ਬਾਇਓਮੈਟ੍ਰਿਕ ਅਟੈਂਡੈਂਸ ਸਿਸਟਮ ‘ਚ ਆਪਣੀ ਹਾਜ਼ਰੀ ਦਰਜ ਨਹੀਂ ਕਰ ਰਹੇ। ਕੁਝ ਮੁਲਾਜ਼ਮ ਲਗਾਤਾਰ ਦੇਰੀ ਨਾਲ ਆ ਰਹੇ ਹਨ। ਇਸ ਦਾ ਨੋਟਿਸ ਲੈਂਦਿਆਂ ਚਿਤਾਵਨੀ ਜਾਰੀ ਕੀਤੀ ਗਈ ਹੈ। ਪਰਸੋਨਲ ਮੰਤਰਾਲੇ ਨੇ ਆਪਣੇ ਆਦੇਸ਼ ‘ਚ ਮੋਬਾਈਲ ਫੋਨ ਅਧਾਰਤ ਪ੍ਰਮਾਣੀਕਰਨ ਪ੍ਰਣਾਲੀ ਦੀ ਵਰਤੋਂ ਕਰਨ ਦਾ ਸੁਝਾਅ ਦਿੱਤਾ ਹੈ। ਇਹ ਦੱਸਿਆ ਗਿਆ ਹੈ ਕਿ AEBAS ਨੂੰ ਲਾਗੂ ਕਰਨ ਦੀ ਸਮੀਖਿਆ ਕੀਤੀ ਗਈ ਹੈ।

ਸਮੀਖਿਆ ‘ਚ ਪਾਇਆ ਗਿਆ ਕਿ AEBAS ਨੂੰ ਲਾਗੂ ਕਰਨ ‘ਚ ਢਿੱਲ ਵਰਤੀ ਜਾ ਰਹੀ ਹੈ। ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੰਤਰਾਲੇ ਨੇ ਕਿਹਾ ਕਿ ਸਾਰੇ ਵਿਭਾਗ ਹਾਜ਼ਰੀ ਰਿਪੋਰਟਾਂ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰਨਗੇ। ਦੇਰ ਨਾਲ ਪਹੁੰਚਣ ਤੇ ਦਫ਼ਤਰ ਜਲਦੀ ਛੱਡਣ ਦੀ ਆਦਤ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਇਸ ਨੂੰ ਜ਼ਰੂਰੀ ਤੌਰ ‘ਤੇ ਰੋਕਿਆ ਜਾਣਾ ਚਾਹੀਦਾ ਹੈ। ਮੌਜੂਦਾ ਨਿਯਮਾਂ ਤਹਿਤ ਡਿਫਾਲਟਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ।

Advertisement