ਖਾਲਿਸਤਾਨੀ ਨਿੱਝਰ ਪ੍ਰਤੀ ਕੈਨੇਡਾ ਦਾ ਫਿਰ ਜਾਗਿਆ ਪਿਆਰ, ਸੰਸਦ ਵਿੱਚ ਇਕ ਮਿੰਟ ਦਾ ਮੌਨ

ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਨਾਲ ਕੈਨੇਡਾ ਦਾ ਪਿਆਰ ਘੱਟ ਨਹੀਂ ਹੋ ਰਿਹਾ। ਕੈਨੇਡਾ ਦੀ ਸੰਸਦ ਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਲਈ ਮੰਗਲਵਾਰ ਨੂੰ ਹਾਊਸ ਆਫ ਕਾਮਨਜ਼ ਵਿੱਚ ਇੱਕ ਮਿੰਟ ਦਾ ਮੌਨ ਰੱਖਿਆ। ਹਾਊਸ ਆਫ ਕਾਮਨਜ਼ ਦੇ ਪਹਿਲੇ ਸਪੀਕਰ ਗ੍ਰੇਗ ਫਰਗਸ ਨੇ ਨਿੱਝਰ ਲਈ ਸ਼ੋਕ ਸੰਦੇਸ਼ ਪੜ੍ਹਿਆ। ਇਸ ਤੋਂ ਬਾਅਦ ਉਨ੍ਹਾਂ ਨੇ ਸਾਰੇ ਸੰਸਦ ਮੈਂਬਰਾਂ ਨੂੰ ਖਾਲਿਸਤਾਨੀ ਅੱਤਵਾਦੀ ਲਈ ਮੌਨ ਰੱਖਣ ਲਈ ਕਿਹਾ।

ਦਸ ਦੇਈਏ ਕਿ ਹਰਦੀਪ ਸਿੰਘ ਨਿੱਝਰ ਦੀ 18 ਜੂਨ ਨੂੰ ਕੈਨੇਡਾ ਦੇ ਸਰੀ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਝਰ ਦੀ ਮੌਤ ਲਈ ਭਾਰਤੀ ਏਜੰਸੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਸੀ, ਜਿਸ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤੇ ਵਿਗੜ ਗਏ ਸਨ। ਭਾਰਤ ਨੇ ਸਪੱਸ਼ਟ ਕਿਹਾ ਕਿ ਕੈਨੇਡਾ ਵੱਲੋਂ ਜੋ ਵੀ ਦੋਸ਼ ਲਾਏ ਗਏ ਹਨ, ਉਹ ਬੇਬੁਨਿਆਦ ਹਨ।

ਜ਼ਿਕਰਯੋਗ ਹੈ ਕਿ ਅੱਤਵਾਦੀ ਨਿੱਝਰ ਖਾਲਿਸਤਾਨ ਟਾਈਗਰ ਫੋਰਸ ਦਾ ਮੁਖੀ ਸੀ। ਉਸ ਨੂੰ ਪਿਛਲੇ ਸਾਲ 18 ਜੂਨ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸਥਿਤ ਗੁਰਦੁਆਰੇ ਦੇ ਬਾਹਰ ਮਾਰ ਦਿੱਤਾ ਗਿਆ ਸੀ। ਭਾਰਤ ਨੇ ਨਿੱਝਰ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ।

Advertisement