ਭਿਆਨਕ ਗਰਮੀ ਤੋਂ ਲੋਕਾਂ ਨੂੰ ਮਿਲੇਗੀ ਰਾਹਤ, ਹੋਵੇਗੀ ਭਾਰੀ ਬਾਰਿਸ਼

ਉੱਤਰ ਪ੍ਰਦੇਸ਼, ਬਿਹਾਰ ਸਮੇਤ ਦੇਸ਼ ਦੇ ਕੁਝ ਰਾਜਾਂ ਵਿੱਚ ਮੌਸਮ ਵਿੱਚ ਆਏ ਬਦਲਾਅ ਕਾਰਨ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਬਿਹਾਰ, ਅਰੁਣਾਚਲ ਪ੍ਰਦੇਸ਼, ਕਰਨਾਟਕ, ਮੱਧ ਮਹਾਰਾਸ਼ਟਰ, ਤਾਮਿਲਨਾਡੂ, ਕਰਾਈਕਲ, ਕੋਂਕਣ, ਗੋਆ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਅਸਮ ਅਤੇ ਮੇਘਾਲਿਆ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਦਾ ਮੌਸਮ ਵੀ ਬਦਲੇਗਾ ਪਰ ਭਾਰੀ ਬਾਰਸ਼ ਜੁਲਾਈ ਦੇ ਸ਼ੁਰੂ ਵਿੱਚ ਹੀ ਹੋਵੇਗੀ।

ਗੁਜਰਾਤ ‘ਚ 23 ਜੂਨ ਨੂੰ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੌਰਾਨ 115.5-204.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਜਾ ਸਕਦੀ ਹੈ। ਗੰਗਾ ਪੱਛਮੀ ਬੰਗਾਲ, ਬਿਹਾਰ, ਝਾਰਖੰਡ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅੱਜ ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ 25-35 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਉੱਤਰਾਖੰਡ ਅਤੇ ਪੂਰਬੀ ਉੱਤਰ ਪ੍ਰਦੇਸ਼ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ।

ਉੱਤਰ ਪ੍ਰਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਮੌਸਮ ‘ਚ ਬਦਲਾਅ ਨਾਲ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ। ਅਗਲੇ 24 ਘੰਟਿਆਂ ਦੌਰਾਨ ਸੂਬੇ ਦੇ ਪੂਰਬੀ ਹਿੱਸਿਆਂ ‘ਚ ਕੁਝ ਥਾਵਾਂ ‘ਤੇ ਮੀਂਹ ਜਾਂ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੱਛਮੀ ਹਿੱਸਿਆਂ ‘ਚ ਇਕ-ਦੋ ਥਾਵਾਂ ‘ਤੇ ਬਾਰਿਸ਼ ਹੋ ਸਕਦੀ ਹੈ।

Advertisement