UGC ਵੱਲੋਂ ਜਾਰੀ ਡਿਫਾਲਟਰ ਯੂਨੀਵਰਸਿਟੀਆਂ ਵਿੱਚ ਪੰਜਾਬ ਦੀ University ਵੀ ਸ਼ਾਮਲ

ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੁਆਰਾ ਦੇਸ਼ ਦੀਆਂ 157 ਡਿਫਾਲਟਰ ਯੂਨੀਵਰਸਿਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਵਿੱਚ ਭੋਪਾਲ ਸਥਿਤ ਮੱਖਣਲਾਲ ਚਤੁਰਵੇਦੀ ਯੂਨੀਵਰਸਿਟੀ ਦਾ ਨਾਂ ਵੀ ਹੈ। ਇਸ ਤੋਂ ਇਲਾਵਾ ਪ੍ਰਯਾਗਰਾਜ ਸਥਿਤ ਪ੍ਰੋਫ਼ੈਸਰ ਰਾਜੇਂਦਰ ਸਿੰਘ ਰੱਜੂ ਭਈਆ ਯੂਨੀਵਰਸਿਟੀ ਦਾ ਨਾਂ ਵੀ ਇਸ ਸੂਚੀ ਵਿੱਚ ਸਾਹਮਣੇ ਆਇਆ ਹੈ। ਯੂਜੀਸੀ ਵੱਲੋਂ ਜਾਰੀ ਸੂਚੀ ਅਨੁਸਾਰ ਇਨ੍ਹਾਂ ਸਾਰੀਆਂ ਯੂਨੀਵਰਸਿਟੀਆਂ ਨੇ ਓਮਬਡਸਮੈਨ (ਲੋਕਪਾਲ) ਦੀ ਨਿਯੁਕਤੀ ਨਹੀਂ ਕੀਤੀ ਹੈ। ਇਸ ਕਾਰਨ ਇਨ੍ਹਾਂ ਨੂੰ ਡਿਫਾਲਟਰ ਯੂਨੀਵਰਸਿਟੀਆਂ ਦੀ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਵੱਲੋਂ ਦੇਸ਼ ਦੀਆਂ 157 ਡਿਫਾਲਟਰ ਯੂਨੀਵਰਸਿਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਵਿੱਚ ਕਈ ਵੱਡੀਆਂ ਯੂਨੀਵਰਸਿਟੀਆਂ ਦੇ ਨਾਂ ਵੀ ਨਜ਼ਰ ਆ ਰਹੇ ਹਨ। ਇਸ ਸੂਚੀ ਵਿੱਚ ਹਰਿਆਣਾ, ਪੰਜਾਬ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਰਾਜਸਥਾਨ ਸਮੇਤ ਕਈ ਰਾਜਾਂ ਦੀਆਂ ਯੂਨੀਵਰਸਿਟੀਆਂ ਦੇ ਨਾਂ ਸ਼ਾਮਲ ਹਨ।

ਦਸ ਦੇਈਏ ਕਿ ਯੂਜੀਸੀ ਵੱਲੋਂ ਜਾਰੀ ਸੂਚੀ ਵਿੱਚ ਉਨ੍ਹਾਂ ਯੂਨੀਵਰਸਿਟੀਆਂ ਦੇ ਨਾਂ ਸ਼ਾਮਲ ਹਨ ਜੋ ਲੋਕਪਾਲ ਨਿਯੁਕਤ ਕਰਨ ਵਿੱਚ ਅਸਫਲ ਰਹੀਆਂ ਹਨ। ਇਸ ਸੂਚੀ ਵਿੱਚ 108 ਜਨਤਕ ਯੂਨੀਵਰਸਿਟੀਆਂ, 2 ਡੀਮਡ ਯੂਨੀਵਰਸਿਟੀਆਂ ਅਤੇ 47 ਨਿੱਜੀ ਯੂਨੀਵਰਸਿਟੀਆਂ ਸ਼ਾਮਲ ਹਨ। ਯੂਜੀਸੀ ਦੀਆਂ 157 ਡਿਫਾਲਟਰ ਯੂਨੀਵਰਸਿਟੀਆਂ ਦੀ ਸੂਚੀ ਹੇਠਾਂ ਵੇਖੀ ਜਾ ਸਕਦੀ ਹੈ।

ਯੂਜੀਸੀ ਵੱਲੋਂ ਜਾਰੀ ਡਿਫਾਲਟਰ ਯੂਨੀਵਰਸਿਟੀਆਂ ਦੀ ਸੂਚੀ ਵਿੱਚ ਪੰਜਾਬ ਦੀ ਵੀ ਇਕ ਯੂਨੀਵਰਸਿਟੀ ਦਾ ਨਾਮ ਸ਼ਾਮਲ ਹੈ। ਮੱਧ ਪ੍ਰਦੇਸ਼ ਦੀਆਂ ਸੱਤ ਯੂਨੀਵਰਸਿਟੀਆਂ ਨੂੰ ਡਿਫਾਲਟਰ ਐਲਾਨਿਆ ਗਿਆ ਹੈ। ਇਨ੍ਹਾਂ ਵਿੱਚ ਮੱਖਣਲਾਲ ਚਤੁਰਵੇਦੀ ਨੈਸ਼ਨਲ ਯੂਨੀਵਰਸਿਟੀ ਆਫ਼ ਜਰਨਲਿਜ਼ਮ ਐਂਡ ਕਮਿਊਨੀਕੇਸ਼ਨ (ਭੋਪਾਲ), ਰਾਜੀਵ ਗਾਂਧੀ ਟੈਕਨੋਲੋਜੀਕਲ ਯੂਨੀਵਰਸਿਟੀ (ਭੋਪਾਲ), ਜਵਾਹਰ ਲਾਲ ਨਹਿਰੂ ਐਗਰੀਕਲਚਰਲ ਯੂਨੀਵਰਸਿਟੀ (ਜਬਲਪੁਰ), ਮੱਧ ਪ੍ਰਦੇਸ਼ ਮੈਡੀਕਲ ਸਾਇੰਸਜ਼ ਯੂਨੀਵਰਸਿਟੀ (ਜਬਲਪੁਰ), ਨਾਨਾਜੀ ਦੇਸ਼ਮੁਖ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (ਜਬਲਪੁਰ), ਰਾਜਾ ਮਾਨਸਿੰਘ ਸ਼ਾਮਲ ਹਨ। ਇਸ ਦੇ ਨਾਲ ਹੀ ਸੰਗੀਤ ਅਤੇ ਕਲਾ ਯੂਨੀਵਰਸਿਟੀ (ਗਵਾਲੀਅਰ) ਅਤੇ ਰਾਜਮਾਤਾ ਵਿਜੇਰਾਜੇ ਸਿੰਧੀਆ ਐਗਰੀਕਲਚਰਲ ਯੂਨੀਵਰਸਿਟੀ (ਗਵਾਲੀਅਰ) ਦੇ ਨਾਂ ਵੀ ਇਸ ਸੂਚੀ ਵਿੱਚ ਸਾਹਮਣੇ ਆਏ ਹਨ। ਪੰਜਾਬ ਦੀ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਿਸਟੀ ਆਫ ਲਾਅ, ਤਰਨਤਾਰਨ ਦਾ ਨਾਮ ਵੀ ਸ਼ਾਮਲ ਹੈ

Advertisement