ਇਤਿਹਾਸਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਹੋਈ ਬੇਅਦਬੀ

ਪੰਜਾਬ ਵਿੱਚ ਆਏ ਦਿਨ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਤਾਜਾ ਮਾਮਲੇ ਵਿੱਚ  ਤਰਨਤਾਰਨ ਦੇ ਇਤਿਹਾਸਕ ਗੁਰਦੁਆਰਾ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਾਪਰੀ ਹੈ।  ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋ ਕੇ ਵਿਅਕਤੀ ਵੱਲੋਂ ਗੁੱਟਕਾ ਸਾਹਿਬ ਦੇ ਪੱਤਰਿਆਂ ਨੂੰ ਪਾੜਿਆ।  ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵੱਲੋਂ ਵਿਅਕਤੀ ਨੂੰ ਕਾਬੂ ਕਰ ਕੇ ਪੁਲਿਸ ਹਵਾਲੇ ਕਰ ਦਿੱਤਾ। ਫੜੇ ਗਏ ਵਿਅਕਤੀ ਦੀ ਪਹਿਚਾਣ ਕਰਮਜੀਤ ਸਿੰਘ ਪੁੱਤਰ ਹਰਦਿਆਲ ਸਿੰਘ ਪਿੰਡ ਝਬਾਲ ਬਾਬਾ ਜੱਲਣ ਕਲੋਨੀ ਵੱਜੋਂ ਹੋਈ ਹੈ।

ਦਸ ਦੇਈਏ ਕਿ ਅੱਜ ਸਵੇਰੇ ਇੱਕ ਲੱਤ ਤੋਂ ਅਪਾਹਜ਼ ਨੌਜਵਾਨ ਨੇ ਗੁਰਦੁਆਰਾ ਸਾਹਿਬ ਬੀੜ ਬਾਬਾ ਬੁੱਢਾ ਸਾਹਿਬ ਦੇ ਅੰਦਰ ਦਾਖਲ ਹੋਇਆ। ਉਸ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਨਿੱਤ ਨੇਮ ਦੇ ਗੁਟਕਾ ਸਾਹਿਬ ਦੇ ਰਹਿਰਾਸ ਸਾਹਿਬ ਦੇ ਅੰਗ ਪਾੜ ਦਿੱਤੇ। ਸੰਗਤ ਨੇ ਮੌਕੇ ਉਤੇ ਨੌਜਵਾਨ ਨੂੰ ਕਾਬੂ ਕਰ ਕੇ ਉਸਦੀ ਛਿੱਤਰ ਪਰੇਡ ਕੀਤੀ ਅਤੇ ਪੁਲਿਸ ਹਵਾਲੇ ਕਰ ਦਿੱਤਾ। ਫੜੇ ਗਏ ਵਿਅਕਤੀ ਦੀ ਪਛਾਣ ਕਰਮਜੀਤ ਸਿੰਘ ਪੁੱਤਰ ਹਰਦਿਆਲ ਸਿੰਘ ਪਿੰਡ ਝਬਾਲ ਬਾਬਾ ਜੱਲਣ ਕਲੋਨੀ ਵੱਜੋਂ ਹੋਈ ਹੈ। ਫਿਲਹਾਲ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ ਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

Advertisement