ਕਿਸਾਨ ਲਾਡੋਵਾਲ ਟੋਲ ਪਲਾਜ਼ੇ ਤੇ ਲਗਾਉਣਗੇ ਪੱਕਾ ਤਾਲਾ!

ਪੰਜਾਬ ਦਾ ਲਾਡੋਵਾਲ ਟੋਲ ਪਲਾਜ਼ਾ ਪਿਛਲੇ ਕੁਝ ਦਿਨਾਂ ਤੋਂ ਬੰਦ ਹੈ। ਪੰਜਾਬੀਆਂ ਨੂੰ ਇਹਨਾਂ ਟੋਲ ਟੈਕਸਾਂ ਤੋਂ ਲੰਘਣ ਲਈ ਆਪਣੀ ਜੇਬ੍ਹ ਢਿੱਲੀ ਕਰਨੀ ਪੈਂਦੀ ਹੈ। ਦੱਸ ਦੇਈਏ ਕਿ ਪੰਜਾਬ ਦੇ ਵਿਚ ਨੈਸ਼ਨਲ ਹਾਈਵੇ ਅਥਾਰਟੀ ਅਤੇ ਸਟੇਟ ਦੇ ਲੱਗਭਗ 42 ਤੋਂ ਵੱਧ ਟੋਲ ਪਲਾਜ਼ਾ ਹਨ ਪਰ ਹੁਣ ਲਾਡੋਵਾਲ ਟੋਲ ਪਲਾਜ਼ਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਪੈਂਫਲੇਟ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਜਿਸ ਵਿਚ ਕਿਸਾਨ ਜਥੇਬੰਦੀਆਂ ਨੇ ਲਾਡੋਵਾਲ ਟੋਲ ਪਲਾਜ਼ਾ ਨੂੰ ਲੈ ਕੇ ਵੱਡਾ ਐਾਲਨ ਕੀਤਾ ਹੈ। ਕਿਸਾਨ ਲਾਡੋਵਾਲ ਟੋਲ ਪਲਾਜ਼ਾ ‘ਤੇ ਪੱਕਾ ਤਾਲਾ ਲਗਾਉਣ ਦੀ ਤਿਆਰੀ ਵਿਚ ਹਨ।

ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਕਿ ਜੇਕਰ 30 ਜੂਨ ਤੱਕ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਲਾਡੋਵਾਲ ਟੋਲ ਪਲਾਜ਼ਾ ਪੱਕੇ ਤੌਰ ‘ਤੇ ਬੰਦ ਕਰ ਦੇਵਾਂਗੇ। ਉਨ੍ਹਾਂ ਵੱਲੋਂ 30 ਜੂਨ ਨੂੰ ਸਵੇਰੇ 11 ਵਜੇ ਦੀ ਕਾਲ ਦਿੱਤੀ ਗਈ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਟੋਲ ਪਲਾਜ਼ਾ ਜਾਂ ਤਾਂ ਬੰਦ ਕੀਤਾ ਜਾਵੇ ਜਾਂ ਫਿਰ ਇਸ ਦੀਆਂ ਕੀਮਤਾਂ ਘਟਾਈਆਂ ਜਾਣ।

ਜ਼ਿਕਰਯੋਗ ਹੈ ਕਿ ਲਾਡੋਵਾਲ ਟੋਲ ਪਲਾਜ਼ਾ ਲੁਧਿਆਣੇ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੈ ਜਿਸ ਦੀ ਇੱਕ ਪਾਸੇ ਦੀ ਫੀਸ 220 ਰੁਪਏ ਹੈ ਅਤੇ ਜੇਕਰ ਤੁਹਾਡੇ ਕੋਲ ਫਾਸਟੈਗ ਨਹੀਂ ਹੈ ਤਾਂ 400 ਤੋਂ ਵੱਧ ਦੀ ਕੀਮਤ ਵਸੂਲੀ ਜਾਂਦੀ ਹੈ ਤੇ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ 30 ਜੂਨ ਤੱਕ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਸੀਂ ਵੱਡਾ ਐਕਸ਼ਨ ਲਵਾਂਗੇ।

Advertisement