ਹੜ੍ਹਾਂ ਦੀ ਮਾਰ ਝੱਲ ਰਹੇ ਮਨੀਪੁਰ ਵਿਚ ਸਰਕਾਰ ਨੇ 5 ਅਤੇ 6 ਜੁਲਾਈ 2024 ਤੱਕ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਹੜ੍ਹਾਂ ਕਾਰਨ ਇਥੇ ਸਕੂਲਾਂ ਵਿਚ ਪਹਿਲਾਂ ਹੀ ਛੁੱਟੀਆਂ ਸਨ। ਸਰਕਾਰ ਨੇ ਹੁਣ ਫੈਸਲਾ ਕੀਤਾ ਹੈ ਕਿ ਹਾਲਾਤ ਮੁਤਾਬਕ ਸਕੂਲ ਹੁਣ ਸੋਮਵਾਰ ਨੂੰ ਹੀ ਖੁੱਲ੍ਹਣਗੇ। ਦੱਸ ਦਈਏ ਕਿ 6 ਜੁਲਾਈ ਸ਼ਨੀਵਾਰ ਤੱਕ ਛੁੱਟੀਆਂ ਹਨ। 7 ਜੁਲਾਈ ਨੂੰ ਐਤਵਾਰ ਹੈ। ਇਸ ਲਈ ਸਕੂਲ ਸੋਮਵਾਰ 8 ਜੁਲਾਈ ਨੂੰ ਹੀ ਖੁੱਲ੍ਹਣਗੇ।
ਮੌਸਮ ਵਿਭਾਗ ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਨੈਨੀਤਾਲ ਜ਼ਿਲ੍ਹੇ ‘ਚ ਕੁਝ ਥਾਵਾਂ ਉਤੇ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਈਵੇਟ ਸਕੂਲ ਅਤੇ ਆਂਗਣਵਾੜੀ ਕੇਂਦਰਾਂ ਨੂੰ ਦੋ ਦਿਨਾਂ ਲਈ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਦਈਏ ਕਿ ਉੱਤਰਾਖੰਡ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਤੋਂ ਬਾਅਦ ਦੋ ਜ਼ਿਲ੍ਹਿਆਂ ਊਧਮ ਸਿੰਘ ਨਗਰ ਅਤੇ ਨੈਨੀਤਾਲ ਦੇ ਸਾਰੇ ਸਕੂਲ ਵੀਰਵਾਰ (4 ਜੁਲਾਈ, 2024) ਨੂੰ ਬੰਦ ਕਰ ਦਿੱਤੇ ਗਏ ਸਨ।
ਕਸ਼ਮੀਰ ‘ਚ ‘ਚ ਪਿਛਲੇ ਕੁਝ ਹਫਤਿਆਂ ਤੋਂ ਤਾਪਮਾਨ ਵਧ ਰਿਹਾ ਹੈ, ਜਿਸ ਕਾਰਨ ਕਈ ਇਲਾਕਿਆਂ ‘ਚ ਪਾਣੀ ਦੀ ਕਮੀ ਹੈ। ਸਕੂਲ ਸਿੱਖਿਆ ਵਿਭਾਗ ਨੇ ਪਹਿਲਾਂ ਹੀ ਘਾਟੀ ਦੇ ਸਾਰੇ ਸਕੂਲਾਂ ਵਿੱਚ 8 ਜੁਲਾਈ ਤੋਂ 10 ਦਿਨਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।