ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸੁਨੀਲ ਜਾਖੜ ਨੇ CM ਮਾਨ ਤੇ ਸਾਧਿਆ ਨਿਸ਼ਾਨਾ

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਲੁਧਿਆਣਾ ‘ਚ ਹੋਏ ਜਾਨਲੇਵਾ ਹਮਲੇ ‘ਚ ਜ਼ਖਮੀ ਹੋਏ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਦਾ ਹਾਲ-ਚਾਲ ਪੁੱਛਣ ਲਈ ਡੀਐੱਮਸੀ ਹਸਪਤਾਲ ਪਹੁੰਚੇ। ਜਿੱਥੇ ਉਨ੍ਹਾਂ ਨਾਲ ਪਾਰਟੀ ਦੇ ਕਈ ਹੋਰ ਆਗੂ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੁੱਖ ਮੰਤਰੀ ਅਤੇ ਦਿੱਲੀ ‘ਚ ਬੈਠੇ ਲੋਕ ਸੂਬੇ ਦੇ ਸੁਰੱਖਿਆ ਪ੍ਰਬੰਧਾਂ ਨੂੰ ਆਪਣੇ ਕੋਲ ਰੱਖ ਰਹੇ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਨਿੱਤ ਦਿਨ ਇੱਕ ਪੈਟਰਨ ਬਣ ਗਈਆਂ ਹਨ, ਜੋ ਸਮਾਜ ਵਿੱਚ ਅਸਹਿਣਸ਼ੀਲਤਾ ਦੀ ਭਾਵਨਾ ਨੂੰ ਦਰਸਾਉਂਦੀਆਂ ਹਨ ਅਤੇ ਇਹ ਸਹੀ ਨਹੀਂ ਹੈ। ਉਨ੍ਹਾਂ ਇਸ ਸਮੁੱਚੀ ਘਟਨਾ ਸਬੰਧੀ ਮੁੱਖ ਮੰਤਰੀ ਦੀ ਛੁੱਟੀ ‘ਤੇ ਵੀ ਸਵਾਲ ਉਠਾਏ, ਜੋ ਇਸ ਸਮੇਂ ਜਲੰਧਰ ਉਪ ਚੋਣਾਂ ‘ਚ ਰੁੱਝੇ ਹੋਏ ਹਨ।

Advertisement