ਬਰਨਾਲਾ ਦੀ ਧੀ ਨੇ NMMS ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਚਮਕਾਇਆ ਪੰਜਾਬ ਦਾ ਨਾਂਅ

NMMS ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿੱਚ ਗਰਲਜ਼ ਸਕੂਲ ਬਰਨਾਲਾ ਦੀ ਵਿਦਿਆਰਥਣ ਹੁਸਨਪ੍ਰੀਤ ਕੌਰ ਨੇ ਪੂਰੇ ਪੰਜਾਬ ਵਿੱਚੋਂ ਟਾਪ ਕੀਤਾ ਹੈ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਵਿੰਸੀ ਜਿੰਦਲ ਨੇ ਦੱਸਿਆ ਕਿ ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਗਰਲਜ਼) ਦੀਆਂ 17 ਲੜਕੀਆਂ ਨੇ ਇਸ ਮੈਰਿਟ ਲਿਸਟ ਵਿੱਚ ਆਪਣਾ ਨਾਂ ਦਰਜ ਕਰਵਾਇਆ ਹੈ। ਹੁਸਨਪ੍ਰੀਤ ਕੌਰ ਪੁੱਤਰੀ ਸ਼੍ਰੀ ਭੁਪਿੰਦਰ ਸਿੰਘ/ ਸ਼੍ਰੀਮਤੀ ਜਸਦੇਵ ਕੌਰ ਨੇ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚੋਂ ਲੜਕੀਆਂ ਦੇ ਸਕੂਲ ਦੀਆਂ ਵਿਦਿਆਰਥਣਾਂ ਵੀ ਤੀਜੇ ਅਤੇ ਚੌਥੇ ਸਥਾਨ ’ਤੇ ਰਹੀਆਂ। ਜ਼ਿਲ੍ਹਾ ਬਰਨਾਲਾ ਵਿੱਚੋਂ ਪਹਿਲੀਆਂ 12 ਪੁਜ਼ੀਸ਼ਨਾਂ ਵੀ ਗਰਲਜ਼ ਸਕੂਲ ਬਰਨਾਲਾ ਦੀਆਂ ਵਿਦਿਆਰਥਣਾਂ ਨੇ ਹਾਸਲ ਕੀਤੀਆਂ ਹਨ। ਪ੍ਰਿੰਸੀਪਲ ਮੈਡਮ ਨੇ ਇਸ ਸਫਲਤਾ ਲਈ ਬੱਚਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਦੀ ਤਿਆਰੀ ਲਈ ਸਕੂਲ ਵਿੱਚ ਵਿਸ਼ੇਸ਼ ਕੋਚਿੰਗ ਦਿੱਤੀ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਸ਼੍ਰੀ ਪੰਕਜ ਗੋਇਲ ਐੱਸ. ਐੱਸ ਮਾਸਟਰ ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵੀ ਬੱਚਿਆਂ ਨੂੰ ਇਸ ਪ੍ਰੀਖਿਆ ਦੀ ਤਿਆਰੀ ਕਰਵਾਉਂਦੇ ਰਹੇ ਹਨ, ਜਿਸ ਕਾਰਨ ਪਿਛਲੇ ਸਾਲ ਵੀ ਇਸੇ ਸਕੂਲ ਦੀ ਜਸਲੀਨ ਕੌਰ ਨੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਸੀ। ਉਹਨਾਂ ਦੱਸਿਆ ਕਿ ਮਾਧਵੀ ਤ੍ਰਿਪਾਠੀ, ਨੀਰਜ ਰਾਣੀ ਸਾਇੰਸ ਟੀਚਰ, ਕਮਲਦੀਪ ਮੈਥ ਮਿਸਟ੍ਰੈਸ ਨੇ ਵੀ ਬੱਚਿਆਂ ਲਈ ਵਿਸ਼ੇਸ਼ ਕਲਾਸਾਂ ਲਗਾਈਆਂ।

Advertisement