ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ AAP ਨੇਤਾ ਮਨੀਸ਼ ਸਿਸੋਦੀਆ ਦੀਆਂ ਮੁਸ਼ਕਲਾਂ ਖਤਮ ਹੋਣ ਦਾ ਨਾਮ ਹੀ ਨਹੀਂ ਲੈ ਰਹੀਆਂ ਹਨ। ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਵੀਰਵਾਰ ਯਾਨੀਕਿ ਅੱਜ 11 ਜੁਲਾਈ ਨੂੰ ਸੁਣਵਾਈ ਟਾਲ ਦਿੱਤੀ ਗਈ। ਉਹ ਕਰੀਬ 16 ਮਹੀਨਿਆਂ ਤੋਂ ਜੇਲ੍ਹ ਵਿੱਚ ਹਨ ਅਤੇ ਕਈ ਵਾਰ ਜ਼ਮਾਨਤ ਲਈ ਅਰਜ਼ੀ ਦੇ ਚੁੱਕੇ ਹਨ। ਦਰਅਸਲ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਗ੍ਰਿਫਤਾਰ ਸਿਸੋਦੀਆ ਦੀ ਪਟੀਸ਼ਨ ‘ਤੇ ਸੁਣਵਾਈ ਕਰ ਰਹੇ ਜੱਜ ਨੇ ਖੁਦ ਨੂੰ ਇਸ ਤੋਂ ਵੱਖ ਕਰ ਲਿਆ ਹੈ।
ਸੁਪਰੀਮ ਕੋਰਟ ਦੇ ਜੱਜ ਜਸਟਿਸ ਸੰਜੇ ਕੁਮਾਰ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਦੇ ਖਿਲਾਫ ਸ਼ਰਾਬ ਨੀਤੀ ਮਾਮਲੇ ‘ਚ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਸਿਸੋਦੀਆ ਨੇ ਇਸ ਮਾਮਲੇ ‘ਚ ਜ਼ਮਾਨਤ ਲਈ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਜਸਟਿਸ ਸੰਜੀਵ ਖੰਨਾ, ਸੰਜੇ ਕਰੋਲ ਅਤੇ ਸੰਜੇ ਕੁਮਾਰ ਨੇ ਇਸ ਕੇਸ ਦੀ ਸੁਣਵਾਈ ਕਰਨੀ ਸੀ, ਪਰ ਕੁਮਾਰ ਨੇ ਇਸ ਤੋਂ ਖੁਦ ਨੂੰ ਵੱਖ ਕਰ ਲਿਆ।