ਪੰਜਾਬ ਦੇ ਰਾਜਪਾਲ ਤੇ CM ਮਾਨ ਵਿਚਾਲੇ ਫਿਰ ਖੜਕੀ, ਜਾਣੋ ਪੂਰਾ ਮਾਮਲਾ

ਇਕ ਵਾਰ ਫਿਰ ਤੋਂ ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਨਿਸ਼ਾਨਾ ਸਾਧਿਆ ਹੈ। ਸੀਐੱਮ ਮਾਨ ਤੇ ਸ਼ਬਦੀ ਵਾਰ ਕਰਦਿਆਂ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਨੂੰ ਮੇਰੇ ਤੋਂ ਡਰਨ ਦੀ ਜ਼ਰੂਰਤ ਨਹੀਂ ਹੈ। ਮੈਂ ਕੋਈ ਸਿਆਸਤ ਵਿੱਚ ਨਹੀਂ ਆਉਣ ਵਾਲਾ ਮੈਂ ਕਾਫ਼ੀ ਸਮਾਂ ਪਹਿਲਾਂ ਹੀ ਰਾਜਨੀਤੀ ਤੋਂ ਸਨਿਆਸ ਲੈ ਲਿਆ ਸੀ।  ਉਹਨਾਂ ਨੇ ਕਿਹਾ ਕਿ ਮੇਰਾ ਚਾਂਸਲਰ ਬਣਨਾ ਪਸੰਦ ਨਹੀਂ ਸੀ। ਇਸੇ ਲਈ ਮੈਂ ਅਸਤੀਫਾ ਦਿੱਤਾ ਹੈ। ਮੈਨੂੰ ਕਿਸੇ ਤੋਂ ਵੋਟ ਨਹੀਂ ਚਾਹੀਦਾ, ਮੈਂ ਇੱਥੇ ਨਿਰਸਵਾਰਥ ਕੰਮ ਕਰ ਰਿਹਾ ਹਾਂ। ਜੇਕਰ ਮੈਂ ਕਿਸੇ ਨਾਲ ਵੀ ਗੱਲ ਕਰਦਾ ਹਾਂ ਤਾਂ ਉਹ ਸਿੱਧਾ ਪ੍ਰਧਾਨ ਮੰਤਰੀ ਜਾਂ ਗ੍ਰਹਿ ਮੰਤਰੀ ਨਾਲ ਹੁੰਦਾ ਹੈ। ‘ਆਪ’, ਭਾਜਪਾ ਅਤੇ ਕਾਂਗਰਸ ਦੇ ਲੋਕ ਵੀ ਸਮੱਸਿਆਵਾਂ ਲੈ ਕੇ ਆਉਂਦੇ ਹਨ। ਮੈਂ ਸਾਰਿਆਂ ਨੂੰ ਸੁਣਦਾ ਹਾਂ।

ਪੰਜਾਬ ਵਿੱਚ ਜੋ ਕੰਮ ਨਹੀਂ ਹੋਏ, ਉਨ੍ਹਾਂ ਨੂੰ ਕਰਵਾਉਣਾ ਮੇਰੀ ਜ਼ਿੰਮੇਵਾਰੀ ਹੈ। ਮੈਂ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਦਾ ਚਾਂਸਲਰ ਹਾਂ। ਸੀ.ਐਮ ਸਾਹਿਬ ਨੂੰ ਇਹ ਗੱਲ ਚੰਗੀ ਨਹੀਂ ਲੱਗੀ, ਕਿਉਂਕਿ ਮੈਂ ਕਿਸੇ ਦੀ ਸਿਫਾਰਿਸ਼ ‘ਤੇ ਕੰਮ ਨਹੀਂ ਕੀਤਾ। ਪੁਰੋਹਿਤ ਨੇ ਕਿਹਾ ਕਿ ਪੰਜਾਬ ਦੀਆਂ 10 ਯੂਨੀਵਰਸਿਟੀਆਂ ਅਜਿਹੀਆਂ ਹਨ ਜਿੱਥੇ ਕੋਈ ਵੀ ਰੈਗੂਲਰ ਵਾਈਸ ਚਾਂਸਲਰ ਨਹੀਂ ਹੈ। ਯੂਜੀਸੀ ਦੇ ਦਿਸ਼ਾ ਨਿਰਦੇਸ਼ ਹਨ ਕਿ ਜੇਕਰ ਯੂਨੀਵਰਸਿਟੀ ਵਿੱਚ ਵਾਈਸ ਚਾਂਸਲਰ ਦੀ ਨਿਯੁਕਤੀ ਕਰਨੀ ਹੈ ਤਾਂ ਸਰਚ ਕਮੇਟੀ ਬਣਾਈ ਜਾਵੇ। ਮੈਂ ਯੋਗਤਾ ‘ਤੇ ਜਾਂਦਾ ਹਾਂ। ਸਾਰੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਇੰਟਰਵਿਊ ਲਈ ਬੁਲਾਇਆ ਗਿਆ ਅਤੇ ਉਨ੍ਹਾਂ ਤੋਂ ਚੋਣ ਕੀਤੀ ਗਈ।

ਯੂਜੀਸੀ ਦੇ ਦਿਸ਼ਾ ਨਿਰਦੇਸ਼ ਹਨ ਕਿ ਜੇਕਰ ਯੂਨੀਵਰਸਿਟੀ ਵਿੱਚ ਵਾਈਸ ਚਾਂਸਲਰ ਦੀ ਨਿਯੁਕਤੀ ਕਰਨੀ ਹੈ ਤਾਂ ਸਰਚ ਕਮੇਟੀ ਬਣਾਈ ਜਾਵੇ। ਮੈਂ ਯੋਗਤਾ ‘ਤੇ ਜਾਂਦਾ ਹਾਂ। ਸਾਰੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਇੰਟਰਵਿਊ ਲਈ ਬੁਲਾਇਆ ਗਿਆ ਅਤੇ ਉਨ੍ਹਾਂ ਤੋਂ ਚੋਣ ਕੀਤੀ ਗਈ।

ਦਸ ਦੇਈਏ ਕਿ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ- ਅਸੀਂ ਪੰਜਾਬ ਦੇ ਹਰ ਪਿੰਡ ਨੂੰ 3 ਲੱਖ ਰੁਪਏ ਦੇਵਾਂਗੇ ਜਿੱਥੇ ਨਸ਼ਾ ਖਤਮ ਕੀਤਾ ਜਾਵੇਗਾ। ਇਹ ਪੈਸਾ ਗਵਰਨਰ ਫੰਡ ਵਿੱਚੋਂ ਦਿੱਤਾ ਜਾਵੇਗਾ। ਜਦੋਂ ਮੈਂ ਸਰਹੱਦੀ ਖੇਤਰ ਵਿੱਚ ਜਾਂਦਾ ਹਾਂ, ਮੈਂ ਮੀਟਿੰਗਾਂ ਕਰਦਾ ਹਾਂ ਅਤੇ ਪਿੰਡ ਦੇ ਲੋਕਾਂ ਨੂੰ ਮਿਲਦਾ ਹਾਂ। ਮੈਂ ਇੱਕ ਪਿੰਡ ਗਿਆ, ਉੱਥੇ ਕਈ ਔਰਤਾਂ ਵੀ ਆਈਆਂ ਹੋਈਆਂ ਸਨ। ਅਜਿਹੇ ‘ਚ ਲੋਕਾਂ ‘ਚ ਉਤਸ਼ਾਹ ਵਧੇਗਾ ਕਿ ਔਰਤਾਂ ਵੀ ਅੱਗੇ ਆ ਰਹੀਆਂ ਹਨ।

Advertisement