ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਦੋਸ਼ ਤੈਅ

ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸਿੰਘ ਖ਼ਿਲਾਫ਼ ਮਹਿਲਾ ਕੋਚ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ 5 ਧਾਰਾਵਾਂ ਤਹਿਤ ਦੋਸ਼ ਤੈਅ ਕੀਤੇ ਗਏ ਹਨ। ਸੰਦੀਪ ਵਿਰੁੱਧ ਧਾਰਾ 354, 354 ਏ, 354 ਬੀ, 506 ਅਤੇ 509 ਤਹਿਤ ਦੋਸ਼ ਆਇਦ ਕੀਤੇ ਗਏ ਸਨ। ਮਾਮਲੇ ਦੀ ਅਗਲੀ ਸੁਣਵਾਈ 17 ਅਗਸਤ ਨੂੰ ਹੋਵੇਗੀ। ਸੁਣਵਾਈ ਦੌਰਾਨ ਅਦਾਲਤ ਨੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਦੀ ਪੀੜਤਾ ਨਾਲ ਬਲਾਤਕਾਰ ਦੀ ਕੋਸ਼ਿਸ਼ ਦੇ ਮੱਦੇਨਜ਼ਰ ਦੋਸ਼ ਹਟਾਉਣ ਅਤੇ ਧਾਰਾ ਜੋੜਨ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ।

ਜੂਨੀਅਰ ਕੋਚ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸ਼ਾਮਲ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ। ਮੁਲਜ਼ਮ ਸਾਬਕਾ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਸੋਮਵਾਰ ਨੂੰ ਅਦਾਲਤ ਵਿੱਚ ਦੋਸ਼ ਆਇਦ ਕੀਤੇ ਗਏ ਹਨ। ਸੰਦੀਪ ਸਿੰਘ ਵਿਰੁੱਧ ਦੋਸ਼ ਆਇਦ ਕਰਨ ਦੀ ਪ੍ਰਕਿਰਿਆ ਨੂੰ ਡੇਢ ਸਾਲ ਤੋਂ ਵੱਧ ਸਮਾਂ ਲੱਗ ਗਿਆ। ਹੁਣ ਇਸ ਮਾਮਲੇ ਵਿੱਚ ਸੰਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। ਜੂਨੀਅਰ ਮਹਿਲਾ ਕੋਚ ਨੇ 26 ਦਸੰਬਰ 2022 ਨੂੰ ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ‘ਤੇ ਜਿਨਸੀ ਸ਼ੋਸ਼ਣ ਅਤੇ ਹੋਰ ਦੋਸ਼ ਲਗਾਉਂਦੇ ਹੋਏ ਚੰਡੀਗੜ੍ਹ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਜਾਂਚ ਤੋਂ ਬਾਅਦ ਪੁਲਿਸ ਨੇ 31 ਦਸੰਬਰ ਨੂੰ ਰਾਤ 11 ਵਜੇ ਸੈਕਟਰ-26 ਥਾਣੇ ਵਿੱਚ ਸੰਦੀਪ ਸਿੰਘ ਖ਼ਿਲਾਫ਼ ਧਾਰਾ 342, 354, 354ਏ, 354ਬੀ, 506 ਤਹਿਤ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਡੀਐਸਪੀ (ਪੂਰਬੀ) ਪਲਕ ਗੋਇਲ ਦੀ ਨਿਗਰਾਨੀ ਹੇਠ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਗਈ ਸੀ।

Advertisement