ਓਲੰਪਿਕ ਮੈਚ ਦੇਖਣ ਜਾਣਾ ਚਾਹੁੰਦੇ ਸੀ CM ਮਾਨ, ਕੇਂਦਰ ਨੇ ਨਹੀਂ ਦਿੱਤੀ ਮਨਜ਼ੂਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਦੇਸ਼ ਮੰਤਰਾਲੇ ਨੇ ਪੈਰਿਸ ਜਾਣ ਲਈ ਸਿਆਸੀ ਹਰੀ ਝੰਡੀ ਨਹੀਂ ਦਿੱਤੀ ਹੈ। ਮਾਨ ਨੇ ਓਲੰਪਿਕ ਵਿੱਚ ਭਾਗ ਲੈਣ ਵਾਲੀ ਹਾਕੀ ਟੀਮ ਨੂੰ ਉਤਸ਼ਾਹਤ ਕਰਨ ਲਈ 3 ਤੋਂ 9 ਅਗਸਤ ਤੱਕ ਪੈਰਿਸ ਜਾਣਾ ਸੀ। ਮੁੱਖ ਮੰਤਰੀ ਦਫ਼ਤਰ ਨੂੰ ਸ਼ੁੱਕਰਵਾਰ ਦੇਰ ਸ਼ਾਮ ਯਾਤਰਾ ਦੀ ਇਜਾਜ਼ਤ ਨਾ ਮਿਲਣ ਦੀ ਸੂਚਨਾ ਮਿਲੀ।

ਮੁੱਖ ਮੰਤਰੀ ਇਸ ਵੇਲੇ ਵਿਦੇਸ਼ ਮੰਤਰਾਲੇ ਤੋਂ ਸਿਆਸੀ ਮਨਜ਼ੂਰੀ ਦੀ ਉਡੀਕ ਕਰ ਰਹੇ ਸਨ, ਜੋ ਕਿ ਉੱਚ ਪੱਧਰੀ ਸਿਆਸੀ ਆਗੂਆਂ ਦੀ ਫੇਰੀ ਲਈ ਵੀ ਜ਼ਰੂਰੀ ਸ਼ਰਤ ਹੈ। ਸੂਤਰਾਂ ਮੁਤਾਬਕ ਸੁਰੱਖਿਆ ਕਾਰਨਾਂ ਕਰਕੇ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਸੀਐਮ ਮਾਨ ਨੇ ਕਿਹਾ ਮੈਨੂੰ ਆਪਣੇ ਲੜਕਿਆਂ ‘ਤੇ ਮਾਣ ਹੈ ਅਤੇ ਮੈਂ ਜਾਣਦਾ ਹਾਂ ਕਿ ਮੇਰੀ ਮੌਜੂਦਗੀ ਖਿਡਾਰੀਆਂ ਦਾ ਮਨੋਬਲ ਵਧਾਏਗੀ।

ਦਸ ਦੇਈਏ ਕਿ ਓਲੰਪਿਕ ਵਿੱਚ ਕੁੱਲ 22 ਹਾਕੀ ਖਿਡਾਰੀ ਹਨ, ਜਿਨ੍ਹਾਂ ਵਿੱਚੋਂ 19 ਪੰਜਾਬ ਦੇ ਹਨ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਮੇਰੇ ਕੋਲ ਲਾਲ ਰੰਗ ਦਾ ਡਿਪਲੋਮੈਟਿਕ ਪਾਸਪੋਰਟ ਹੈ, ਜੋ ਸੀਨੀਅਰ ਸਿਆਸੀ ਨੇਤਾਵਾਂ ਲਈ ਹੈ ਜੋ ਉਨ੍ਹਾਂ ਨੂੰ ਦੁਨੀਆ ਦੇ ਕਿਸੇ ਵੀ ਦੇਸ਼ ਦਾ ਵੀਜ਼ਾ ਦੇਣ ਦੀ ਆਪਣੇ ਆਪ ਗਾਰੰਟੀ ਦਿੰਦਾ ਹੈ।

Advertisement