ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਮਿਉਂਸਪਲ ਭਵਨ ਵਿੱਚ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਹੁਣ ਤੱਕ 44666 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸੀਐਮ ਮਾਨ ਨੇ ਕਿਹਾ ਕਿ ਇਹ ਅਕਾਲੀ ਦਲ ਵਾਲੇ ਹਮੇਸ਼ਾ ਉਨ੍ਹਾਂ ‘ਤੇ ਉਂਗਲ ਉਠਾਉਂਦੇ ਰਹਿੰਦੇ ਹਨ ਪਰ ਜਦੋਂ ਉਹ ਬੋਲਦੇ ਹਨ ਤਾਂ ਕਹਿੰਦੇ ਹਨ ਕਿ ਭਗਵੰਤ ਮਾਨ ਬੋਲਦਾ ਹੈ। ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਂਦੇ ਰਹੇ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਦੇਸ਼ ਛੱਡ ਕੇ ਨਾ ਜਾਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇੱਥੇ ਯੋਗਤਾ ਅਨੁਸਾਰ ਰੁਜ਼ਗਾਰ ਮਿਲਦਾ ਹੈ ਤਾਂ ਬਾਹਰ ਜਾਣ ਦੀ ਕੀ ਲੋੜ ਹੈ। ਜੇਕਰ ਤੁਸੀਂ ਵਿਦੇਸ਼ ਜਾਣਾ ਚਾਹੁੰਦੇ ਹੋ ਤਾਂ ਘੁੰਮਣ ਜਾਓ ਪਰ ਹੁਣ ਵਿਦੇਸ਼ਾਂ ਵਿੱਚ ਹਾਲਾਤ ਵਿਗੜ ਗਏ ਹਨ। ਉਥੇ ਦੰਗੇ ਹੋ ਰਹੇ ਹਨ। ਇੰਗਲੈਂਡ ਦੇ ਹਰ ਸ਼ਹਿਰ ਵਿੱਚ ਦੰਗੇ ਹੋ ਰਹੇ ਹਨ।
ਸਰਕਾਰੀ ਨੌਕਰੀ ਮਿਲਣਾ ਤਾਂ ਲੋਕਾਂ ਲਈ ਸੁਪਨਾ ਹੀ ਬਣ ਗਿਆ ਸੀ…ਸਾਰੇ ਬਾਹਰਲੇ ਮੁਲਕਾਂ ਨੂੰ ਚੱਲ ਪਏ ਸੀ, ਸਿਸਟਮ ਹੀ ਇੰਨਾ ਖ਼ਰਾਬ ਸੀ…ਪਹਿਲਾਂ ਵਾਲਿਆਂ ਨੇ ਆਪਣੇ ਹੀ ਧੀਆਂ-ਪੁੱਤਾ ਬਾਰੇ ਸੋਚਿਆ, ਪਰ ਹੁਣ ਆਮ ਘਰਾਂ ਦੇ ਧੀਆਂ-ਪੁੱਤਾ ਨੂੰ ਮੌਕੇ ਮਿਲ ਰਹੇ ਨੇ ਤੇ ਉਹਨਾਂ ਦੀ ਗੱਲ ਸੁਣੀ ਜਾ ਰਹੀ ਹੈ… pic.twitter.com/MyWnUGvGnq
— Bhagwant Mann (@BhagwantMann) August 13, 2024
ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਨੌਕਰੀ ਮਿਲਣਾ ਤਾਂ ਲੋਕਾਂ ਲਈ ਸੁਪਨਾ ਹੀ ਬਣ ਗਿਆ ਸੀ। ਸਾਰੇ ਬਾਹਰਲੇ ਮੁਲਕਾਂ ਨੂੰ ਚੱਲ ਪਏ ਸੀ, ਸਿਸਟਮ ਹੀ ਇੰਨਾ ਖ਼ਰਾਬ ਸੀ। ਪਹਿਲਾਂ ਵਾਲਿਆਂ ਨੇ ਆਪਣੇ ਹੀ ਧੀਆਂ-ਪੁੱਤਾ ਬਾਰੇ ਸੋਚਿਆ, ਪਰ ਹੁਣ ਆਮ ਘਰਾਂ ਦੇ ਧੀਆਂ-ਪੁੱਤਾ ਨੂੰ ਮੌਕੇ ਮਿਲ ਰਹੇ ਹਨ ਤੇ ਉਨ੍ਹਾਂ ਦੀ ਗੱਲ ਸੁਣੀ ਜਾ ਰਹੀ ਹੈ।