ਸਾਬਕਾ CM ਬੇਅੰਤ ਸਿੰਘ ਮਾਮਲੇ ਵਿਚ ਬੰਦੀ ਸਿੰਘ ਗੁਰਮੀਤ ਸਿੰਘ ਨੂੰ ਮਿਲੀ ਜ਼ਮਾਨਤ

ਸਾਬਕਾ CM ਬੇਅੰਤ ਸਿੰਘ ਕ.ਤ.ਲਕਾਂ.ਡ ਮਾਮਲਾ, ਬੰਦੀ ਸਿੰਘ ਗੁਰਮੀਤ ਸਿੰਘ ਨੂੰ ਮਿਲੀ ਜ਼ਮਾਨਤਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲਕਾਂਡ ਮਾਮਲੇ ’ਚ ਦੋਸ਼ੀ ਗੁਰਮੀਤ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਬੰਦੀ ਸਿੰਘ ਗੁਰਮੀਤ ਸਿੰਘ ਨੂੰ ਜ਼ਮਾਨਤ ਦਿੱਤੀ ਗਈ ਹੈ। ਗੁਰਮੀਤ ਸਿੰਘ ਬੀਤੇ ਕਈ ਸਾਲਾਂ ਤੋਂ ਸਲਾਖ਼ਾਂ ਪਿੱਛੇ ਹੈ। 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਵਿੱਚ ਸਾਬਕਾ ਮੁੱਖ ਮੰਤਰੀ ਸਮੇਤ ਕਈ ਲੋਕ ਮਾਰੇ ਗਏ ਸਨ।

ਗੁਰਮੀਤ ਦੇ ਵਕੀਲ ਰਵਿੰਦਰ ਸਿੰਘ ਬਸੀ (ਜੌਲੀ) ਨੇ ਜ਼ਮਾਨਤ ਅਰਜ਼ੀ ‘ਚ ਕਿਹਾ ਸੀ ਕਿ ਗੁਰਮੀਤ ਨੂੰ ਉਸ ਸਮੇਂ ਤੱਕ ਜ਼ਮਾਨਤ ਦਾ ਲਾਭ ਦਿੱਤਾ ਜਾਣਾ ਚਾਹੀਦਾ ਹੈ, ਜਦੋਂ ਤੱਕ ਉਸ ਦੀ ਪ੍ਰੀ-ਮੈਚਿਓਰ ਧਰਮ ਪਟੀਸ਼ਨ ‘ਤੇ ਫੈਸਲਾ ਨਹੀਂ ਹੋ ਜਾਂਦਾ। ਦਾਇਰ ਜ਼ਮਾਨਤ ਦੀ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਨਵਰੀ 2023 ਦੇ ਇੱਕ ਮਾਣਹਾਨੀ ਦੇ ਇੱਕ ਫੈਸਲੇ ‘ਤੇ ਅਧਾਰਤ ਸੀ। ਇਸ ਦੇ ਨਾਲ ਹੀ ਹਾਈ ਕੋਰਟ ਵੱਲੋਂ ਸਾਲ 2022 ਦੇ ਇੱਕ ਕੇਸ ਵਿੱਚ ਜੂਨ 2023 ਵਿੱਚ ਦਿੱਤੇ ਫੈਸਲੇ ਨੂੰ ਪੇਸ਼ ਕਰਦਿਆਂ ਦਲੀਲਾਂ ਵੀ ਦਿੱਤੀਆਂ ਗਈਆਂ।

ਵਕੀਲ ਰਵਿੰਦਰ ਸਿੰਘ ਅਨੁਸਾਰ ਮੰਗਲਵਾਰ ਨੂੰ ਜ਼ਮਾਨਤ ਬਾਂਡ ਦੀ ਕਾਰਵਾਈ ਪੂਰੀ ਨਾ ਹੋਣ ਕਾਰਨ ਗੁਰਮੀਤ ਸਿੰਘ ਨੂੰ ਬੁੱਧਵਾਰ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਗੁਰਮੀਤ ਨੂੰ ਪੈਰੋਲ ਵੀ ਮਿਲੀ ਸੀ। ਹਾਲਾਂਕਿ ਸਮੇਂ ‘ਤੇ ਆਤਮ-ਸਮਰਪਣ ਨਾ ਕਰਨ ‘ਤੇ ਗੁਰਮੀਤ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਗਏ ਸਨ, ਜਿਸ ਤੋਂ ਬਾਅਦ ਉਸ ਨੇ ਆਤਮ-ਸਮਰਪਣ ਕਰ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ 1995 ਤੋਂ ਸਲਾਖ਼ਾਂ ਪਿੱਛੇ ਆਪਣੀ ਸਜ਼ਾ ਕੱਟ ਰਿਹਾ ਹੈ। ਸੈਕਟਰ-3 ਥਾਣੇ ਦੀ ਪੁਲਿਸ ਨੇ ਗੁਰਮੀਤ ਤੇ ਹੋਰਨਾਂ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਅਪਰਾਧਿਕ ਸਾਜ਼ਿਸ਼ ਅਤੇ ਵਿਸਫੋਟਕ ਸਮੱਗਰੀ ਐਕਟ ਤਹਿਤ ਕੇਸ ਦਰਜ ਕੀਤਾ ਸੀ। ਅਦਾਲਤ ਨੇ ਜੁਲਾਈ 2007 ਵਿੱਚ ਬੇਅੰਤ ਸਿੰਘ ਕਤਲ ਕੇਸ ਵਿੱਚ ਬੰਦੀ ਸਿੰਘ ਗੁਰਮੀਤ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

Advertisement