ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਹੋਇਆ ਐਲਾਨ

ਅੱਜ ਲਗਭਗ ਪੰਜ ਮਹੀਨਿਆ ਬਾਅਦ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਹੈ। ਮੀਟਿੰਗ ਵਿੱਚ ਤੈਅ ਹੋਇਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋਵੇਗਾ ਜੋ ਕਿ 4 ਸਤੰਬਰ ਤੱਕ ਚੱਲੇਗਾ। ਉੱਥੇ ਹੀ ਪੰਜਾਬ ਫਾਇਰ ਸੇਫਟੀ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਦਸਿਆ ਜਾ ਰਿਹਾ ਹੈ ਕਿ ਹੁਣ ਲੋਕਾਂ ਨੂੰ ਫਾਇਰ ਸੇਫਟੀ ਸਬੰਧੀ NOC ਹਰ ਸਾਲ ਨਹੀਂ ਬਲਕਿ 3 ਸਾਲ ਦੇ ਬਾਅਦ ਲੈਣੀ ਪਵੇਗੀ। ਉੱਥੇ ਹੀ ਫਾਇਰ ਵਿਭਾਗ ਵਿੱਚ ਭਰਤੀ ਨਿਯਮਾਂ ਵਿੱਚ ਸੋਧ ਕੀਤੀ ਜਾਵੇਗੀ।

Advertisement