ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੋਮਵਾਰ 19 ਅਗਸਤ ਨੂੰ ਸੇਵਾ ਕੇਂਦਰਾਂ ਦਾ ਸਮਾਂ ਬਦਲ ਦਿੱਤਾ ਹੈ। ਰੱਖੜੀ ਦੇ ਤਿਉਹਾਰ ਵਾਲੇ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ। ਨਾਲ ਹੀ ਲੋਕਾਂ ਨੂੰ ਸਾਰੀਆਂ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਇਹ ਫੈਸਲਾ ਰੱਖੜੀ ਦੇ ਤਿਉਹਾਰ ਕਾਰਨ ਲਿਆ ਗਿਆ ਹੈ। 19 ਅਗਸਤ ਤੋਂ ਬਾਅਦ ਸਾਰੇ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ। ਰਾਜ ਸਰਕਾਰ ਦੁਆਰਾ ਸੇਵਾ ਕੇਂਦਰਾਂ ਵਿੱਚ ਲਗਭਗ 43 ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਵਿੱਚ ਕਾਫੀ ਸੁਧਾਰ ਕੀਤਾ ਹੈ। ਤਾਂ ਜੋ ਕੇਂਦਰਾਂ ਵਿੱਚ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।