ਕੋਲਕਾਤਾ ਵਿੱਚ ਜਬਰ-ਜਨਾਹ ਅਤੇ ਕਤਲ ਦੇ ਸ਼ਰਮਨਾਕ ਦੇ ਦਿਲ-ਦਹਿਲਾਊ ਮਾਮਲੇ ਵਿਰੁੱਧ ਅੰਦੋਲਨ ਕਰ ਰਹੇ ਡਾਕਟਰ ਭਾਈਚਾਰੇ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕੇਂਦਰ ਅਤੇ ਪੱਛਮੀ ਬੰਗਾਲ ਸਰਕਾਰ ਤੋਂ ਪੀੜਤ ਡਾਕਟਰ ਦੇ ਮਾਪਿਆਂ ਲਈ 10 ਕਰੋੜ ਰੁਪਏ ਦੇ ਐਕਸ-ਗ੍ਰੇਸ਼ੀਆ ਤੋਂ ਇਲਾਵਾ ਪੀੜਤ ਲਈ ਜਲਦੀ ਨਿਆਂ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ ਹੈ।
ਉਨ੍ਹਾਂ ਕੇਂਦਰ ਸਰਕਾਰ ਨੂੰ ਦੇਸ਼ ਭਰ ’ਚ ਮੈਡੀਕਲ ਪੇਸ਼ੇਵਰਾਂ ਵਿਰੁੱਧ ਹਿੰਸਾ ਰੋਕਣ ਲਈ ਸਖ਼ਤ ਕੇਂਦਰੀ ਕਾਨੂੰਨ ਲਿਆਉਣ ਦੀ ਵੀ ਅਪੀਲ ਕੀਤੀ।