ਅਚਾਨਕ ਬਦਲਿਆ ਮੌਸਮ, ਅਗਲੇ 5 ਦਿਨਾਂ ਲਈ ਜਾਰੀ ਹੋਇਆ ਅਲਰਟ

ਅੱਜ ਦੇਸ਼ ਭਰ ਵਿੱਚ ਮੌਸਮ ਨੇ ਇਕ ਵਾਰ ਫਿਰ ਤੋਂ ਅਚਾਨਕ ਕਰਵਟ ਬਦਲੀ ਹੈ। ਮੌਸਮ ਵਿਭਾਗ ਦੇ ਮੁਤਾਬਕ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿਚ ਬਾਰਿਸ਼ ਦਾ ਦੌਰ ਜਾਰੀ ਰਹੇਗਾ। ਦੱਸ ਦਈਏ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਬਾਰਸ਼ ਹੋ ਰਹੀ ਹੈ। ਅੱਜ ਵੀ ਚੰਡੀਗੜ੍ਹ, ਜ਼ੀਰਕਪੁਰ, ਮੁਹਾਲੀ, ਰਾਜਪੁਰਾ ,ਪਟਿਆਲਾ ਸਣੇ ਕਈ ਇਲਾਕਿਆਂ ਵਿਚ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ ਤੱਕ ਮੌਸਮ ਇਸੇ ਤਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਘੰਟਿਆਂ ਦੌਰਾਨ ਮਣੀਪੁਰ, ਮਿਜ਼ੋਰਮ, ਤ੍ਰਿਪੁਰਾ, ਸਿੱਕਮ, ਪੱਛਮੀ ਅਸਾਮ, ਪੱਛਮੀ ਬੰਗਾਲ ਅਤੇ ਝਾਰਖੰਡ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਜਦਕਿ ਛੱਤੀਸਗੜ੍ਹ, ਉੜੀਸਾ, ਮੱਧ ਪ੍ਰਦੇਸ਼, ਤੇਲੰਗਾਨਾ, ਵਿਦਰਭ, ਉੱਤਰੀ ਆਂਧਰਾ ਪ੍ਰਦੇਸ਼, ਪੂਰਬੀ ਰਾਜਸਥਾਨ, ਕੋਂਕਣ, ਗੋਆ ਅਤੇ ਲਕਸ਼ਦੀਪ ‘ਚ ਕੁਝ ਥਾਵਾਂ ‘ਤੇ ਭਾਰੀ ਮੀਂਹ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉੱਤਰ-ਪੂਰਬੀ ਭਾਰਤ, ਬਿਹਾਰ, ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਗੁਜਰਾਤ, ਮਰਾਠਵਾੜਾ, ਤੱਟਵਰਤੀ ਕਰਨਾਟਕ, ਕੇਰਲ, ਅੰਡੇਮਾਨ-ਨਿਕੋਬਾਰ ਦੀਪ ਸਮੂਹ ਅਤੇ ਤੇਲੰਗਾਨਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ, ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਰਾਜਸਥਾਨ, ਗੁਜਰਾਤ ਦੇ ਕੁਝ ਹਿੱਸਿਆਂ, ਰਾਇਲਸੀਮਾ, ਅੰਦਰੂਨੀ ਕਰਨਾਟਕ ਅਤੇ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।

Advertisement