ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਨੇ NSA ਖ਼ਿਲਾਫ਼ ਕੀਤਾ ਹਾਈਕੋਰਟ ਦਾ ਰੁਖ਼

ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਸਿੰਘ ਕਲਸੀ ਨੇ ਵੀ ਆਪਣੇ ‘ਤੇ ਨਵੇਂ ਸਿਰੇ ਤੋਂ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਦਲਜੀਤ ਸਿੰਘ ਕਲਸੀ NSA ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਦਲਜੀਤ ਕਲਸੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਵੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਐਨਐਸਏ ਨੂੰ ਚੁਣੌਤੀ ਦਿੱਤੀ ਸੀ।

ਹੁਣ ਦਲਜੀਤ ਕਲਸੀ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਵਿਚ ਦਾਇਰ ਪਟੀਸ਼ਨ ਵਿੱਚ ਕਿਹਾ ਹੈ ਕਿ ਉਸ ਉਤੇ ਲਾਏ ਗਏ ਐਨਐਸਏ ਦੇ ਤਾਜ਼ਾ ਹੁਕਮ ਪੂਰੀ ਤਰ੍ਹਾਂ ਗਲਤ ਹਨ। ਇਸ ਲਈ ਇਸ ਹੁਕਮ ਨੂੰ ਰੱਦ ਕੀਤਾ ਜਾਵੇ। ਕਲਸੀ ਨੇ ਕਿਹਾ ਕਿ ਉਹ ਫਿਲਮ ਕਲਾਕਾਰ ਅਤੇ ਨਿਰਦੇਸ਼ਕ ਹਨ। ਇਸ ਦਾ ਅਜਨਾਲਾ ਕੇਸ ਜਾਂ ਕਿਸੇ ਹੋਰ ਕੇਸ ਨਾਲ ਕੋਈ ਸਬੰਧ ਨਹੀਂ ਹੈ। ਉਸ ਨੂੰ ਜਾਣਬੁੱਝ ਕੇ ਇਸ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਇਸ ਲਈ ਉਸ ‘ਤੇ ਲਗਾਏ ਗਏ ਨਵੇਂ ਐਨਐਸਏ ਹੁਕਮਾਂ ਨੂੰ ਰੱਦ ਕਰਕੇ ਉਸ ਨੂੰ ਰਾਹਤ ਦਿੱਤੀ ਜਾਣੀ ਚਾਹੀਦੀ ਹੈ।

Advertisement