ਦੇਸ਼ ਦੀ ਰਾਜਧਾਨੀ ਵਿਚ ਪਿਛਲੇ 72 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਨ ਕਾਰਨ ਵੱਡੀ ਸਮੱਸਿਆ ਸ਼ੁਰੂ ਹੋ ਗਈ ਹੈ।ਵੀਰਵਾਰ ਨੂੰ ਦਿੱਲੀ-ਐੱਨਸੀਆਰ ਦੇ ਵੱਖ-ਵੱਖ ਇਲਾਕਿਆਂ ‘ਚ ਦਿਨ ਭਰ ਹਲਕੀ ਬਾਰਿਸ਼ ਹੁੰਦੀ ਰਹੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਆਈਐਮਡੀ ਨੇ ਕਿਹਾ ਹੈ ਕਿ ਭਾਰੀ ਮੀਂਹ ਕਾਰਨ ਅਗਲੇ 24 ਘੰਟੇ ਬਹੁਤ ਅਹਿਮ ਹਨ। ਇਸ ਦੇ ਨਾਲ ਹੀ ਉੱਤਰਾਖੰਡ ਵਿੱਚ ਬਾਰਿਸ਼ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਉੱਤਰੀ ਭਾਰਤ ਵਿਚ ਮਾਨਸੂਨ ਦੀ ਵਾਪਸੀ ਛੇਤੀ ਹੀ ਸ਼ੁਰੂ ਹੋਣ ਦੀ ਸੰਭਾਵਨਾ ਹੈ, ਪਰ ਦਿੱਲੀ-ਐਨਸੀਆਰ ਵਿੱਚ ਪਿਛਲੇ 72 ਘੰਟਿਆਂ ਤੋਂ ਲਗਾਤਾਰ ਹਲਕੀ ਬਾਰਿਸ਼ ਕਾਰਨ ਇਸ ਦੀ ਵਾਪਸੀ ਵਿੱਚ ਦੇਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦਿੱਲੀ ‘ਚ ਭਾਰੀ ਮੀਂਹ ਦਾ ‘ਆਰੇਂਜ ਅਲਰਟ’ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ ‘ਆਰੇਂਜ ਅਲਰਟ’ ਕਾਰਨ ਰੇਲ, ਸੜਕ ਅਤੇ ਉਡਾਣ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਮਾਨਸੂਨ ਟ੍ਰਾਫ ਪੱਛਮੀ ਤੱਟ ਗੁਜਰਾਤ ਅਤੇ ਦੱਖਣੀ ਕਰਨਾਟਕ ਤੋਂ ਗੁਜ਼ਰ ਰਿਹਾ ਹੈ। ਇਸ ਦੇ ਨਾਲ ਹੀ ਕੱਛ ਦੇ ਨੇੜੇ ਅਰਬ ਸਾਗਰ ਵਿਚ, ਪੰਜਾਬ ਦੇ ਅੰਮ੍ਰਿਤਸਰ ਦੇ ਨੇੜੇ ਅਤੇ ਬੰਗਲਾਦੇਸ਼ ਦੇ ਨੇੜੇ ਬੰਗਾਲ ਦੀ ਖਾੜੀ ‘ਚ ਚੱਕਰਵਾਤ (Cyclonic Circulation) ਬਣ ਰਿਹਾ ਹੈ। ਇਸ ਕਾਰਨ ਸ਼ੁੱਕਰਵਾਰ ਨੂੰ ਪੰਜਾਬ ਤੋਂ ਲੈ ਕੇ ਬੰਗਾਲ ਦੀ ਖਾੜੀ ਤੱਕ ਦੇ ਰਾਜਾਂ, ਜਿਨ੍ਹਾਂ ਵਿੱਚ ਹਰਿਆਣਾ, ਪੰਜਾਬ, ਦਿੱਲੀ, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਉੜੀਸਾ, ਪੱਛਮੀ ਬੰਗਾਲ ਅਤੇ ਛੱਤੀਸਗੜ੍ਹ ਦੇ ਕੁਝ ਹਿੱਸੇ ਸ਼ਾਮਲ ਹਨ, ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ।