ਜਲੰਧਰ ਲੋਕ ਸਭਾ ਸੀਟ ਤੋਂ ਸਾਂਸਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਕੱਲ੍ਹ ਯਾਨੀ ਮੰਗਲਵਾਰ ਦੇਰ ਸ਼ਾਮ, ਕਾਂਗਰਸ ਨੇ ਸੰਸਦ ਮੈਂਬਰ ਚੰਨੀ ਅਤੇ ਹਿਮਾਚਲ ਦੇ ਸਾਬਕਾ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 2024 ਲਈ ਸੀਨੀਅਰ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ।
ਦਸ ਦੇਈਏ ਕਿ ਜੰਮੂ-ਕਸ਼ਮੀਰ ‘ਚ ਅੱਜ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਦੀ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਕਿਸੇ ਵੀ ਤਰ੍ਹਾਂ ਦਾ ਜੋਖਮ ਨਹੀਂ ਉਠਾਉਣਾ ਚਾਹੁੰਦੀ। ਇਸ ਲਈ ਕਾਂਗਰਸ ਹਰ ਸੂਬੇ ਤੋਂ ਵੱਡੇ ਫਰਕ ਨਾਲ ਜਿੱਤੇ ਉਮੀਦਵਾਰਾਂ ਨੂੰ ਜੰਮੂ-ਕਸ਼ਮੀਰ ਦੀ ਜ਼ਿੰਮੇਵਾਰੀ ਸੌਂਪ ਰਹੀ ਹੈ। ਵੋਟਿੰਗ ਤੋਂ ਠੀਕ ਪਹਿਲਾਂ ਕਾਂਗਰਸ ਪਾਰਟੀ ਨੇ ਚੰਨੀ ਨੂੰ ਏਆਈਸੀਸੀ ਦਾ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਹੈ।
ਜ਼ਿਕਰਯੋਗ ਹੈ ਕਿ ਚੰਨੀ ਦਾ ਨਾਂ ਇਸ ਲਿਸਟ ‘ਚ ਇਸ ਲਈ ਰੱਖਿਆ ਗਿਆ ਸੀ ਕਿਉਂਕਿ ਉਹ ਉੱਤਰੀ ਭਾਰਤ ਕਾਂਗਰਸ ਦਾ ਵੱਡਾ ਅਤੇ ਹਰਮਨਪਿਆਰਾ ਚਿਹਰਾ ਹੈ ਅਤੇ ਸੂਬੇ ਤੋਂ ਬਾਹਰ ਦੇ ਲੋਕ ਵੀ ਚੰਨੀ ਨੂੰ ਜਾਣਦੇ ਹਨ।