ਕੈਨੇਡਾ ਦੇ ਬਰੈਂਪਟਨ ਸੂਬੇ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ‘ਤੇ ਕੁਝ ਫਲਸਤੀਨੀ ਬਦਮਾਸ਼ਾਂ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਮੁਲਜ਼ਮਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ’ਤੇ ਫਲਸਤੀਨ ਦਾ ਝੰਡਾ ਵੀ ਲਾ ਦਿੱਤਾ। ਇਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਇਸ ਨੂੰ ਲੈ ਕੇ ਬਹੁਤ ਚਰਚਾ ਹੋ ਰਹੀ ਹੈ। ਇਹ ਵੀਡੀਓ ਕੈਨੇਡੀਅਨ ਪੱਤਰਕਾਰ ਨੇ ਸ਼ੇਅਰ ਕੀਤੀ ਹੈ। ਪੱਤਰਕਾਰ ਨੇ ਇਸ ਕਾਰੇ ਨੂੰ ਅੰਜਾਮ ਦੇਣ ਵਾਲੇ ਬਦਮਾਸ਼ਾਂ ਨੂੰ ਜੇਹਾਦੀ ਕਹਿ ਕੇ ਸੰਬੋਧਨ ਕੀਤਾ ਹੈ।
These Radical activist Jihadists will stop at nothing. Here they are defacing the statue of Sher E Punjab Maharaja Ranjit Singh with their flag and keffiyeh.
— Patshahi Misl (@patshahimisl) September 28, 2024
Which Sikhs are going to hold these Jihadists accountable? pic.twitter.com/dMK0SG2uvv
ਵਾਇਰਲ ਹੋ ਰਿਹਾ ਵੀਡੀਓ ਕਰੀਬ 37 ਸੈਕਿੰਡ ਦਾ ਹੈ ਜਿਸ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ‘ਤੇ ਸਵਾਰ ਦੋ ਨੌਜਵਾਨ ਆਪਣੇ ਘੋੜੇ ‘ਤੇ ਫਲਸਤੀਨ ਦਾ ਝੰਡਾ ਲਹਿਰਾ ਰਹੇ ਹਨ। ਦੋਵਾਂ ਨੌਜਵਾਨਾਂ ਨੇ ਮੂੰਹ ਢਕੇ ਹੋਏ ਸਨ ਅਤੇ ਹੇਠਾਂ ਕਈ ਲੋਕ ਖੜ੍ਹੇ ਸਨ। ਇਸ ਦੇ ਨਾਲ ਹੀ ਮਹਾਰਾਜਾ ਰਣਜੀਤ ਸਿੰਘ ਦੇ ਘੋੜੇ ‘ਤੇ ਇੱਕ ਵਿਅਕਤੀ ਨੂੰ ਕੱਪੜਾ ਬੰਨ੍ਹਦੇ ਦੇਖਿਆ ਗਿਆ। ਕਈ ਲੋਕਾਂ ਨੇ ਪੂਰੀ ਘਟਨਾ ਦੀ ਵੀਡੀਓ ਵੀ ਬਣਾਈ ਹੈ। ਪੂਰੇ ਮਾਮਲੇ ਦੀ ਜਾਣਕਾਰੀ ਕੈਨੇਡਾ ਦੀ ਪੁਲਿਸ ਨੂੰ ਦੇ ਦਿੱਤੀ ਗਈ ਹੈ। ਹੁਣ ਕੈਨੇਡੀਅਨ ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਸ ਮਾਮਲੇ ‘ਚ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।