ਆਮ ਜਨਤਾ ਨੂੰ ਮਹਿੰਗਾਈ ਦਾ ਝਟਕਾ! ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

ਤਿਉਹਾਰੀ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 1 ਅਕਤੂਬਰ ਤੋਂ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਨਵੀਆਂ ਦਰਾਂ ਵੀ ਅੱਜ ਤੋਂ ਲਾਗੂ ਹੋ ਗਈਆਂ ਹਨ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 48.5 ਰੁਪਏ ਦਾ ਵਾਧਾ ਕੀਤਾ ਹੈ। ਹੁਣ ਰਾਸ਼ਟਰੀ ਰਾਜਧਾਨੀ ਦਿੱਲੀ ‘ਚ 19 ਕਿੱਲੋ ਦੇ ਸਿਲੰਡਰ ਦੀ ਕੀਮਤ 1,740 ਰੁਪਏ ਹੈ।

ਇਸ ਦੇ ਨਾਲ ਹੀ ਵਪਾਰਕ ਐਲਪੀਜੀ ਸਿਲੰਡਰ ਕੋਲਕਾਤਾ ਵਿੱਚ 1,850 ਰੁਪਏ, ਮੁੰਬਈ ਵਿੱਚ 1,692 ਰੁਪਏ ਅਤੇ ਚੇਨਈ ਵਿੱਚ 1,903 ਰੁਪਏ ਵਿੱਚ ਮਿਲੇਗਾ। ਤੇਲ ਕੰਪਨੀਆਂ ਨੇ ਅਗਸਤ ਵਿੱਚ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਸੀ। ਉਦੋਂ ਇਹ ਮਹਿਜ਼ 6.5 ਰੁਪਏ ਪ੍ਰਤੀ ਸਿਲੰਡਰ ਸੀ।

ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਸਿਰਫ਼ ਕਮਰਸ਼ੀਅਲ ਸਿਲੰਡਰ ਹੀ ਮਹਿੰਗਾ ਕੀਤਾ ਗਿਆ ਹੈ। ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਫਿਲਹਾਲ ਤੁਹਾਡੀ ਰਸੋਈ ‘ਚ ਖਾਣਾ ਬਣਾਉਣਾ ਮਹਿੰਗਾ ਨਹੀਂ ਹੋਵੇਗਾ। ਪਰ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਧਣ ਕਾਰਨ ਬਾਹਰ ਖਾਣਾ ਥੋੜਾ ਮਹਿੰਗਾ ਹੋ ਸਕਦਾ ਹੈ।

Advertisement